*ਜ਼ਿਲ੍ਹਾ ਮਾਨਸਾ ਚੋਣ ਅਧਿਕਾਰੀ ਨੇ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ*

0
34

ਮਾਨਸਾ, 10 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ ) : ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਹਿੰਦਰ ਪਾਲ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕਰਨ ਅਤੇ ਸੁਖਾਵੇਂ ਮਾਹੌਲ ’ਚ ਚੋਣ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਆਪਸੀ ਤਾਲਮੇਲ ਨਾਲ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ। ਸ੍ਰੀ ਮਹਿੰਦਰਪਾਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ’ਚ ਕਿਸੇ ਵੀ ਰਾਜਸੀ ਪਾਰਟੀ ਦਾ ਹੋਰਡਿੰਗ ਜਾਂ ਕੋਈ ਤਸਵੀਰ ਲੱਗੀ ਹੋਵੇ ਤਾਂ ਅਜਿਹੀ ਸਮੱਗਰੀ ਨੂੰ ਤੁਰੰਤ ਹਟਵਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਦਰਸ਼ ਚੋਣ ਜਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪਹਿਲਾ ਤੋਂ ਚਲ ਰਹੇ ਕੰਮਾਂ ਤੋ ਇਲਾਵਾ ਨਵੇਂ ਕਿਸੇ ਕੰਮ ਜਾ ਯੋਜਨਾ ਦੀ ਸ਼ੁਰੂਆਤ ਨਾ ਕੀਤੀ ਜਾਵੇ। ਉਨ੍ਹਾਂ  ਈ.ਵੀ.ਐਮ, ਟਰਾਂਸਪੋਰਟ ਮੈਨੇਜਮੈਂਟ, ਬੈਲਟ ਪੇਪਰ ਅਤੇ ਪੋਸਟਲ ਬੈਲਟ ਪੇਪਰ, ਸ਼ਿਕਾਇਤ ਸੈਲ, ਸਰਵਾਈਲੈਸ਼ ਟੀਮਾਂ, ਫਲਾਈਇੰਗ ਸੂਕੈਅਡ, ਆਦਿ ਨਾਲ ਨਿਯੁਕਤ ਨੌਡਲ ਅਧਿਕਾਰੀਆਂ ਨੂੰ ਕਮਿਸ਼ਨ ਦੀਆ ਹਦਾਇਤਾਂ ਮੁਤਾਬਿਕ ਡਿਊਟੀ ਕਰਨ ਦੀ ਹਦਾਇਤ ਕੀਤੀ। ਸ੍ਰੀ ਮਹਿੰਦਰਪਾਲ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੋਣ ਪ੍ਰਕਿਰਿਆਂ ਦੌਰਾਨ ਡਿਊਟੀ ਅੰਦਰ ਕੁਤਾਹੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਰਾਂ ਜ਼ਿਲ੍ਹੇ ਅੰਦਰ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਪਹਿਲਾ ਤੋਂ ਲੋੜੀਂਦੇ ਪ੍ਰਬੰਧ ਰੱਖਣ ਅਤੇ ਸਬੰਧਤ ਅਮਲੇ ਨੂੰ ਤਾਇਨਾਤ ਕਰਨ ਲਈ ਕਿਹਾ। ਇਸ ਮੌਕੇ ਐਸ਼.ਐਸ਼.ਪੀ. ਦੀਪਕ ਪਾਰਿਕ ਵਧੀਕ ਡਿਪਟੀ ਕਮਿਸ਼ਨਰ ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਡੀ) ਅਮਰਪ੍ਰੀਤ ਕੌਰ, ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਸਰਦੂਲਗੜ੍ਹ ਮਨੀਸਾ ਰਾਣਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here