*ਚੋਣਾਂ ਤੋਂ ਪਹਿਲਾਂ ਪਟਿਆਲਾ ‘ਚ ਵੱਡੀ ਵਾਰਦਾਤ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਦੀ ਗੋਲੀਆਂ ਮਾਰ ਕੇ ਹੱਤਿਆ*

0
32

ਪਟਿਆਲਾ 11,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਚੋਣਾਂ ਤੋਂ ਪਹਿਲਾਂ ਅੱਜ ਪਟਿਆਲਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਵਿਕਾਸ ਨਗਰ ਦੇ ਸਾਬਕਾ ਸਰਪੰਚ ਤਾਰਾ ਦੱਤ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਤਾਰਾ ਦੱਤ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਉਹ ਇੱਥੇ ਆਪਣੀ ਨਵੀਂ ਕੋਠੀ ਬਣਾ ਰਿਹਾ ਸੀ, ਜਿਸ ਦੌਰਾਨ ਹੀ ਉਹ ਮਿਸਤਰੀਆਂ ਨੂੰ ਚਾਹ ਦੇਣ ਲਈ ਆਇਆ। ਇਸ ਦੌਰਾਨ ਘਾਤ ਲਾ ਕੇ ਬੈਠੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਤੁਰੰਤ ਬਾਅਦ ਭਾਵੇਂ ਗੰਭੀਰ ਜ਼ਖ਼ਮੀ ਹਾਲਤ ਵਿੱਚ ਤਾਰਾ ਦੱਤ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਤਾਰਾ ਦੱਤ ਖ਼ਿਲਾਫ਼ ਲੜਾਈ-ਝਗੜਿਆਂ ਦੇ ਕਈ ਮਾਮਲੇ ਦਰਜ ਹਨ। ਪਿਛਲੇ ਸਮੇਂ ਦੌਰਾਨ ਕਤਲ ਦੇ ਮਾਮਲੇ ‘ਚ ਵੀ ਉਸ ਦਾ ਨਾਮ ਆਇਆ ਸੀ ਪਰ ਬਾਅਦ ਵਿਚ ਪੁਲਿਸ ਨੇ ਉਸ ਨੂੰ ਬੇਗੁਨਾਹ ਕਰ ਦਿੱਤਾ ਸੀ। ਇਸ ਤਰ੍ਹਾਂ ਪੁਲਿਸ ਵੱਲੋਂ ਭਾਵੇਂ ਮੁਕੰਮਲ ਜਾਂਚ ਕਰਨੀ ਬਾਕੀ ਹੈ ਪਰ ਮੁੱਢਲੀ ਤਫ਼ਤੀਸ਼ ਦੇ ਹਵਾਲੇ ਨਾਲ ਪੁਲੀਸ ਦਾ ਤਰਕ ਹੈ ਕਿ ਇਹ ਕਤਲ ਕਿਸੇ ਪੁਰਾਣੀ ਰੰਜਿਸ਼ ਦਾ ਸਿੱਟਾ ਹੈ।

LEAVE A REPLY

Please enter your comment!
Please enter your name here