

ਚੰਡੀਗੜ੍ਹ 15,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ’ਚ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ ਅਤੇ ਪੰਜਾਬ ਵਿਚ ਕਰੀਬ 32 ਫੀਸਦ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ।
ਉਨ੍ਹਾਂ ਲਿਖਿਆ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।
ਦੱਸ ਦਈਏ ਕਿ ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਚੰਨੀ ਨੇ ਪੱਤਰ ਵਿਚ ਕਿਹਾ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।
ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ। ਇਸ ਲ਼ਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ।























