*ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ, ਆਈਸੀਯੂ ‘ਚ ਦਾਖਲ*

0
43

ਮੁੰਬਈ 16,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ ਜਾ ਰਿਹਾ। 

ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਕਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ। ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।

ਏਐਨਆਈ ਅਨੁਸਾਰ ਡਾਕਟਰ ਪ੍ਰਤੀਤ ਸਮਦਾਨੀ ਨੇ ਕਿਹਾ, ‘ਮੈਗਾਸਟਾਰ ਗਾਇਕਾ ਲਤਾ ਮੰਗੇਸ਼ਕਰ ਨੂੰ ਦੇਖਭਾਲ ਦੀ ਲੋੜ ਹੈ, ਇਸ ਲਈ ਉਹ ਕੁਝ ਹੋਰ ਦਿਨਾਂ ਲਈ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰਹਿਣਗੇ। ਉਨ੍ਹਾਂ ਦੀ ਹਾਲਤ ਪਹਿਲਾਂ ਵਰਗੀ ਹੈ ਤੇ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ।

ਇਸ ਦੇ ਨਾਲ ਹੀ ਡਾਕਟਰ ਨੇ ਕਿਹਾ, ’92 ਸਾਲਾ ਭਾਰਤ ਰਤਨ ਗਾਇਕ ਕੋਰੋਨਾ ਦੇ ਨਾਲ-ਨਾਲ ਨਿਮੋਨੀਆ ਤੋਂ ਵੀ ਪੀੜਤ ਹੈ। ਉਸ ਦੀ ਸਿਹਤਯਾਬੀ ਲਈ ਅਰਦਾਸ ਦੀ ਲੋੜ ਹੈ।

LEAVE A REPLY

Please enter your comment!
Please enter your name here