

ਮਾਨਸਾ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਸਵਾਮੀ ਵਿਵੇਕਾਨੰਦ ਜੀ ਨੋਜਵਾਨਾਂ ਲਈ ਮਾਰਗ ਦਰਸ਼ਕ ਸਨ ਇਸ ਲਈ ਹੀ ਉਹਨਾਂ ਦੇ ਜਨਮ ਦਿਵਸ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਮਨਾਏ ਜਾ ਰਹੇ ਕੋਮੀ ਯੁਵਾ ਹਫਤੇ ਵਿੱਚ ਹਰ ਪ੍ਰਕਾਰ ਦੀ ਗਤੀਵਿਧੀ ਕਰਕੇ ਸਵਾਮੀ ਵਿਵੇਕਾਨੰਦ ਜੀ ਨੂੰ ਸ਼ਰਧਾਜਲੀ ਦਿੱਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿਦਿੰਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸ਼ਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਘੰਡ ਨੇ ਕਿਹਾ ਕਿ ਚਲ ਰਹੇ ਕੋਮੀ ਯੁਵਾ ਹਫਤੇ ਵਿੱਚ ਯੂਥ ਕਲੱਬਾਂ ਵੱਲੋ ਮਨਾਏ ਜਾ ਰਹੇ ਹਫਤੇ ਵਿੱਚ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਬੇਸ਼ਕ ਵਿਧਾਨ ਸਭਾ ਚੋਣਾਂ ਹੋਣ ਕਾਰਨ ਅਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਾਰਨ ਨੋਜਵਾਨਾਂ ਵੱਲੋ ਸਾਦਗੀ ਨਾਲ ਗਤੀਵਿਧੀਆਂ ਕਰ ਰਹੇ ਹਨ ਅਤੇ ਹਰ ਗਤੀਵਿਧੀ ਵਿੱਚ ਲੋਕਾਂ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਲਈ ਕਹਿ ਰਹੇ ਹਨ ਅਤੇ ਵੋਟਰਾਂ ਨੂੰ ਸਵੀਪ ਮੁਹਿੰਮ ਵਿੱਚ ਵੋਟ ਦਾ ਇਸਤੇਮਾਲ ਕਰਨ ਲਈ ਪ੍ਰਰੇਤਿ ਕਰ ਰਹੇ ਹਨ।

ਕੋਮੀ ਯੁਵਾ ਦਿਵਸ ਦੇ ਸਬੰਧ ਵਿੱਚ ਸਮਾਜ ਸੇਵਾ ਦਿਵਸ ਪਿੰਡ ਨੰਦਗੜ੍ਹ ਅਤੇ ਖੇਡ ਦਿਵਸ ਪਿੰਡ ਰੰਘਿੜਆਲ ਵਿੱਚ ਮਨਾਇਆ ਗਿਆ।ਸ਼ਹੀਦ ਭਗਤ ਸਿੰਘ ਯੂਥ ਕਲੱਬ ਨੰਦਗੜ ਦੇ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਸਮਾਜ ਸੇਵਾ ਦਿਵਸ ਵਿੱਚ ਪਿੰਡ ਦੀ ਸਾਫ ਸਫਾਈ ਦੇ ਨਾਲ ਨਾਲ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।ਇਸੇ ਤਰਾਂ ਪਿੰਡ ਰੰਘੜਿਆਲ ਵਿੱਚ ਯੁਵਕ ਸੇਵਾਵਾਂ ਕਲੱਬ ਰੰਘਿੜਆਲ ਅਤੇ ਬਾਬਾ ਧਿਆਨ ਦਾਸ ਕਲੱਬ ਰੰਘਿੜਆਲ ਦੇ ਸਹਿਯੋਗ ਨਾਲ ਮਨਾਏ ਗਏ ਖੇਡ ਦਿਵਸ ਵਿੱਚ ਲੰਮੀ ਸ਼ਾਲ,ਸ਼ਾਟਪੁੱਟ ਅਤੇ ਦੋੜਾਂ ਦੇ ਮੁਕਾਬਲੇ ਕਰਵਾਏ ਗਏ।ਸੁਖਚੇਨ ਸਿੰੰਘ ਅਤੇ ੀਕਡਾਰੀਆਂ ਦੇ ਕੋਚ ਵੀਰ ਸਿੰਘ ਨੇ ਦੱਸਿਆ ਕਿ ਵਿੱਚ ਮਨਾਏ ਗਏ ਖੇਡ ਦਿਵਸ ਵਿੱਚ ਦੇ ਜੇਤੂਆਂ ਨੂੰ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸਨਾਮਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਨਹਿਰੂ ਯੁਵਾ ਕੇਂਦਰ ਮਾਨਸਾ ਬਲਾਕ ਝੁਨੀਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੰਦਗੜ ਅਤੇ ਬਲਾਕ ਬੁਢਲਾਡਾ ਦੀ ਇੰਚਾਰਜ ਕਰਮਜੀਤ ਕੌਰ ਨੇ ਦੱਸਿਆ ਕਿ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਦੇ ਨਾਲ ਨਾਲ ਲੋਕਾਂ ਨੂੰ ਕੋਰੋਨਾ ਟੀਕਾਕਰਣ ਕਰਵਾਉਣ ਅਤੇ ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇੰਤਾਂ ਅੁਨਸਾਰ ਸਵੀਪ ਮੁਹਿੰਮ ਬਾਰੇ ਵੀ ਜਾਗਰੂਕ ਕੀਤਾ ਜਾ ਰਹਿਾ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਬਿੰਨਾਂ ਕਿਸੇ ਡਰ ਤੋਂ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।ਇਸ ਮੋਕੇ ਹੋਰਨਾਂ ਤੋ ਇਲਾਵਾ ਜਗਪਾਲ ਸਿੰਘ,ਯਾਦਵਿੰਦਰ ਸਿੰਘ ਅਧਿਆਪਕ,ਵਕੀਲ ਸਿੰਘ,ਲਾਡੀ ਸਿੰਘ,ਰਜਿੰਦਰਪਾਲ ਸਿੰਘ,ਹਰਪ੍ਰੀਤ ਸਿੰਘ,ਦਿਲਜੀਤ ਸਿੰਘ,ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੇ ਸ਼ਮੂਲੀਅਤ ਕੀਤੀ।























