*ਭਾਕਿਯੂ (ਏਕਤਾ) ਡਕੌਂਦਾ ਦੀ ਜਿਲੇ ਦੀ ਵਧਵੀਂ ਮੀਟਿੰਗ ਹੋਈ*

0
8

 ਬੁਢਲਾਡਾ 7 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਸ ਦੀ ਅਗਵਾਈ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਕਰ ਰਹੇ ਹਨ ਵੱਲੋਂ ਜਿਲ੍ਹਾ ਮਾਨਸਾ ਦੀ ਵਧਵੀਂ ਮੀਟਿੰਗ ਗੁਰਦੁਆਰਾ ਸਾਹਿਬ ਭਾਈ ਬਹਿਲੋ ਪਿੰਡ ਫਫੜੇ ਭਾਈਕੇ ਵਿਖੇ ਕੀਤੀ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ 10 ਤਰੀਕ ਨੂੰ ਪੰਜਾਬ ਸਰਕਾਰ ਦੇ ਸਾਰੇ ਐਮਐਲਏ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨਿਆਂ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ । ਨਾਲ ਹੀ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਚੰਡੀਗੜ੍ਹ ਮੋਰਚੇ ਵਿੱਚ ਸਰਕਾਰੀ ਜਬਰ ਅਤੇ ਦਹਿਸ਼ਤ ਦਾ ਟਾਕਰਾ ਕਰਦੇ ਹੋਏ ਪੰਜ ਮਾਰਚ ਨੂੰ ਵੱਡੀ ਗਿਣਤੀ ਵਿੱਚ ਨਿਕਲੇ ਕਿਸਾਨਾਂ ਮਜ਼ਦੂਰਾਂ ਦੀ ਪੁਰਜ਼ੋਰ ਸਲਾਘਾ ਕੀਤੀ ਗਈ । ਸਰਕਾਰ ਵੱਲੋਂ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣਾਉਣ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ । ਆਗੂਆਂ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਹੇਠ ਹੋਂਦ ਵਿੱਚ ਆਈ ਆਮ ਪਾਰਟੀ ਦੀ ਸਰਕਾਰ ਆਪਣੇ ਅਸਲੀ ਰੰਗ ਵਿੱਚ ਆ ਗਈ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਡੰਡੇ, ਲਾਠੀ, ਗੋਲੀ ਅਤੇ ਜੇਲਾਂ ਵਿੱਚ ਬੰਦ ਕਰਕੇ ਦਬਾਉਣਾ ਚਾਹੁੰਦੀ ਹੈ । ਕਿਸਾਨੀ ਮੰਗਾਂ ਖੇਤੀ ਸੰਕਟ ਅਤੇ ਹੋਂਦ ਦੀ ਲੜਾਈ ਲਈ ਮਨਵਾਉਣਾ ਬਹੁਤ ਜਰੂਰੀ ਹੈ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਪੰਜਾਬ ਸਰਕਾਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵਿੱਚੋਂ ਮਾਨਸਾ ਦੇ ਤਿੰਨੇ ਵਿਧਾਇਕਾਂ ਦੇ ਘਰਾਂ ਸਾਹਮਣੇ 10 ਮਾਰਚ ਨੂੰ ਵੱਡੇ ਇਕੱਠ ਕੀਤੇ ਜਾਣਗੇ । ਜਿਸ ਵਿੱਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ । ਜੇ ਫਿਰ ਵੀ ਸਰਕਾਰ ਨੇ ਕਿਸਾਨਾਂ ਨਾਲ ਬੈਠ ਕੇ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਹੋਰ ਵੀ ਤੇਜ਼ ਕਰ ਦਿੱਤਾ ਜਾਵੇਗਾ । ਇਸ ਮੌਕੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀ ਬਾਘਾ ਸਮੇਤ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਬਲਵਿੰਦਰ ਸ਼ਰਮਾ, ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ ਚਹਿਲਾਂਵਾਲੀ, ਗੁਰਚਰਨ ਸਿੰਘ ਅਲੀਸ਼ੇਰ ਅਤੇ ਗੁਰਜੰਟ ਸਿੰਘ ਮੰਗਾਣੀਆ ਆਦਿ ਮੌਜੂਦ ਰਹੇ ।


LEAVE A REPLY

Please enter your comment!
Please enter your name here