

ਮਾਨਸਾ, 11 ਮਾਰਚ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ 13 ਮਾਰਚ 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ ਟਰਯੂ ਲਕਸ਼ਮੀ ਆਕਸੀਲਰੀ ਸਰਵਿਸ਼ਿਜ਼ ਪ੍ਰਾਈਵੇਟ ਲਿਮਟਿਡ ਵੱਲੋਂ ਫੀਲਡ ਅਫ਼ਸਰ, ਬਰਾਂਚ ਮੈਨੇਜਰ, ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ ।
ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਅਸਲ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਅਧਾਰ ਕਾਰਡ ਦੀ ਫੋਟੋ ਕਾਪੀ, ਅਤੇ ਰਜਿਊਮ ਲੈ ਕੇ ਕੈਂਪ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਚੁਣੇ ਗਏ ਪ੍ਰਾਰਥੀ ਦੀ ਤਨਖਾਹ 12000/- ਤੋਂ 18000/- ਰੁਪਏ ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62802-59799, 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ ।























