*ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਮਾਨਸਾ ਨੇ ਅੱਜ ਇਥੇ ਤਹਿਸੀਲ ਦਫ਼ਤਰ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ*

0
223

ਮਾਨਸਾ, 11 ਮਾਰਚ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਐਨ.ਓ.ਸੀ. ਦੀ ਸ਼ਰਤ ਖ਼ਤਮ ਕੀਤਾ ਗਿਆ ਸੀ। ਪਰ

ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਤੋਂ ਬਾਅਦ 31 ਜੁਲਾਈ ਤੋਂ ਬਿਆਨਾ, ਸੀਲ ਡੀਡ ਅਤੇ ਪਾਵਰ ਆਫ਼ ਅਟਾਰਨੀ ਦੀ ਰਜਿਸਟਰੀ ਨਾ ਹੋਣ ’ਤੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਮਾਨਸਾ ਨੇ ਅੱਜ ਇਥੇ ਤਹਿਸੀਲ ਦਫ਼ਤਰ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕੁੱਝ ਅਧਿਕਾਰੀ ਸਰਕਾਰ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਦਸਤਾਵੇਜ਼ਾਂ ਅਨੁਸਾਰ ਸਰਕਾਰ ਵੱਲੋਂ 31 ਜੁਲਾਈ 2024 ਤੋਂ ਪਹਿਲਾਂ ਐਨਓਸੀ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ, ਜਿਸ ਤਹਿਤ ਇਨ੍ਹਾਂ ਅਧਿਕਾਰਤ ਕਲੋਨੀਆਂ ਵਿੱਚ ਰਜਿਸਟਰੀਆਂ ਕੀਤੀਆਂ ਜਾ ਸਕਦੀਆਂ ਹਨ।

ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਆਗੂ ਬਲਜੀਤ ਸ਼ਰਮਾ, ਇੰਦਰਸੈਨ, ਗੁਰਮੀਤ ਸਿੰਘ, ਐਡਵੋਕੇਟ ਈਸ਼ਵਰ ਗੋਇਲ ਨੇ ਕਿਹਾ ਕਿ ਸਰਕਾਰ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕਿਸੇ ਕੋਲ ਪਾਵਰ ਆਫ ਅਟਾਰਨੀ, ਬਿਆਨਾ ਅਤੇ ਸੈਲ ਡੀਡ ਹੋਣ ’ਤੇ ਐਨਓਸੀ ਦੀ ਸ਼ਰਤ ਖਤਮ ਕਰ ਦਿੱਤੀ ਹੈ, ਪਰ ਸਰਕਾਰੀ ਅਧਿਕਾਰੀ ਇਹ ਰਜਿਸਟਰੀਆਂ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੱਡੇ ਪਲਾਂਟ ਵਿੱਚ ਵੱਖ-ਵੱਖ ਪਲਾਟਾਂ ਦੀ ਰਜਿਸਟਰੀ ਕਰਵਾਉਣਾ ਚਾਹੁੰਦਾ ਹੈ ਤਾਂ ਅਧਿਕਾਰੀ ਇਸ ਨੂੰ ਇੱਕ ਪਲਾਟ ਨਾ ਸਮਝਕੇ ਵੱਖਰੀਆਂ ਰਜਿਸਟਰੀਆਂ ਕਰਵਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿ ਸਰਕਾਰ ਦੀ ਸ਼ਰਤ ਅਨੁਸਾਰ ਉਕਤ ਦਸਤਾਵੇਜ਼ ਰੱਖਣ ਵਾਲਾ ਵਿਅਕਤੀ ਇੱਕ, ਦੋ ਜਾਂ ਜਿੰਨੇ ਚਾਹੇ ਪਲਾਟ ਰਜਿਸਟਰਡ ਕਰਵਾ ਸਕਦਾ ਹੈ।

ਐਡਵੋਕੇਟ ਈਸ਼ਵਰ ਗੋਇਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੁੱਝ ਅਧਿਕਾਰੀ ਸਰਕਾਰ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਰੋਧ ਤੋਂ ਬਾਅਦ ਅਧਿਕਾਰੀ ਐਨਓਸੀ ਦੇ ਆਧਾਰ ’ਤੇ ਰਜਿਸਟਰੀਆਂ ਕਰਨ ਲਈ ਰਾਜ਼ੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਆਪਣਾ ਧਰਨਾ ਸਮਾਪਤ ਕਰ ਦਿੱਤਾ।

LEAVE A REPLY

Please enter your comment!
Please enter your name here