*ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀਆਂ ਚਰਚਾਵਾਂ ਵਿਚਾਲੇ ਤਰਸੇਮ ਸਿੰਘ ਦਾ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ ?*

0
86

16 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ, ਉਹਨਾਂ ਦੇ ਅੱਠ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 8 ਸਾਥੀ, ਜਿਨ੍ਹਾਂ ‘ਤੇ NSA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਉਹਨਾਂ ਵਿੱਚ ਪੱਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਮੁੱਖ ਸਹਾਇਕ ਦੱਸਿਆ ਜਾਂਦਾ ਹੈ।
ਖਾਲਿਸਤਾਨੀ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀ ਕਿਹਾ ?

 ਇਸ ਘਟਨਾ ਤੋਂ ਬਾਅਦ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਫ਼ੋਨ ‘ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕਿਸੇ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੇ ਵਕੀਲ ਰਾਜਦੇਵ ਖਾਲਸਾ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

LEAVE A REPLY

Please enter your comment!
Please enter your name here