*ਖੇਤੀਬਾੜੀ ਵਿਭਾਗ ਵੱਲੋਂ ਤੇਲਬੀਜ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਅਧਿਕਾਰੀਆਂ ਦੀ ਦੋ ਰੋਜ਼ਾ ਸਿਖਲਾਈ ਆਯੋਜਿਤ*

0
18

ਮਾਨਸਾ, 20 ਮਾਰਚ: (ਸਾਰਾ ਯਹਾਂ/ਮੁੱਖ ਸੰਪਾਦਕ)
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਹੇਠ ‘ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ ਸਕੀਮ‘ ਅਧੀਨ ਮਾਨਸਾ ਜ਼ਿਲ੍ਹੇ ਵਿੱਚ ਤੇਲ ਬੀਜ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਅਧਿਕਾਰੀਆਂ ਦੀ ਸਿਖਲਾਈ ਕਰਵਾਈ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਡਾ: ਹਰਪ੍ਰੀਤ ਪਾਲ ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਤੇਲ ਬੀਜ ਫਸਲਾਂ ਦਾ ਫਸਲੀ ਵਿਭਿੰਨਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਇੰਨ੍ਹਾਂ ਫਸਲਾਂ ਦੀ ਕਾਸ਼ਤ ਕਰਕੇ ਕਿਸਾਨ ਆਪਣੀ ਕਮਾਈ ਵਿੱਚ ਵਾਧਾ ਕਰ ਸਕਦੇ ਹਨ।
ਡਾ: ਹਰਬੰਸ ਸਿੰਘ ਸਿੱਧੂ, ਜਿਲ੍ਹਾ ਸਿਖਲਾਈ ਅਫਸਰ ਵੱਲੋਂ ਇੰਨ੍ਹਾਂ ਫਸਲਾਂ ਦੀ ਮਾਰਕੀਟਿੰਗ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਵਾਉਣ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਇੰਸਦਾਨਾਂ ਵੱਲੋਂ ਜਰੂਰੀ ਨੁਕਤੇ ਸਾਂਝੇ ਕੀਤੇ ਗਏ।
ਡਾ: ਰਣਵੀਰ ਸਿੰਘ, ਸਹਾਇਕ ਕੀਟ ਵਿਗਿਆਨੀ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ, ਇਨ੍ਹਾਂ ਸਬੰਧੀ ਫਸਲਾਂ ਦੀਆਂ ਬੀਮਾਰੀਆਂ ਅਤੇ ਕੀੜੇ ਮਕੌੜੇ ਦੇ ਹਮਲਿਆਂ ਦੀ ਰੋਕਥਾਮ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ।
ਡਾ: ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਤੇਲ ਬੀਜ ਫਸਲਾਂ ਦੀ ਪ੍ਰੋਸੈਸਿੰਗ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਕਿਸਾਨ ਵੀਰ ਇਹਨਾਂ ਫਸਲਾਂ ਦੀ ਪ੍ਰੋਸੈਸਿੰਗ ਅਤੇ ਚੰਗੀ ਤਰ੍ਹਾਂ ਪੈਕਿੰਗ ਕਰਕੇ ਦੁੱਗਣਾ ਮੁਨਾਫਾ ਕਮਾ ਸਕਦੇ ਹਨ। ਇਸ ਤੋਂ ਇਲਾਵਾ ਡਾ: ਤੇਜਪਾਲ ਸਿੰਘ, ਸਹਾਇਕ ਸਬਜੀ ਵਿਗਿਆਨੀ ਵੱਲੋਂ ਤਿੱਲਾ ਦੀ ਫਸਲ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ।
ਟਰੇਨਿੰਗ ਦੌਰਾਨ ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਸਟੇਜ਼ ਸਕੱਤਰ ਦੇ ਤੌਰ ’ਤੇ ਜਿੰਮੇਵਾਰੀ ਨਿਭਾਈ ਗਈ। ਇਸ ਤੋਂ ਇਲਾਵਾ ਇਸ ਟਰੇਨਿੰਗ ਵਿੱਚ ਗੁਰਪ੍ਰੀਤ ਸਿੰਘ, ਸੁਲੇਖ ਅਮਨ ਕਮਾਰ, ਅਮਨਦੀਪ ਸਿੰਘ, ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਚਮਨਦੀਪ ਸਿੰਘ, ਡੀ.ਪੀ.ਡੀ. (ਆਤਮਾ) ਅਤੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।

LEAVE A REPLY

Please enter your comment!
Please enter your name here