*ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 14 ਦੁਕਾਨਦਾਰਾਂ ਨੂੰ ਨਗ਼ਦ ਜ਼ੁਰਮਾਨਾ*

0
81

ਮਾਨਸਾ, 25 ਮਾਰਚ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡਿਪਟੀ ਕਮਿਸ਼ਨਰ-ਕਮ-ਚੈਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸਾਂ ’ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਲੋਂ ਤੰਬਾਕੂ ਕੰਟਰੋਲ ਐਕਟ ਤਹਿਤ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾਂ ਕਰਨ ਵਾਲੀਆਂ 14 ਦੁਕਾਨਾਂ ਨੂੰ ਨਗਦ ਜੁਰਮਾਨਾ ਕੀਤਾ ਗਿਆ ਅਤੇ ਨਾਲ ਹੀ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਟੀਮ ਵੱਲੋਂ ਜਵਾਹਰਕੇ ਰੋਡ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਾਰਨ ਜ਼ੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣਾ ਕਰਨੀ ਲਾਜ਼ਮੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਆਉਂਦੇ ਸਮੇਂ ਵਿਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਉਲੰਘਣਾ ਹੋਣ ’ਤੇ ਜੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਅਸ਼ਵਨੀ ਕੁਮਾਰ ਸੀਨੀਅਰ ਮਲਟੀਪਰਪਜ਼ ਹੈਲਥ ਸੁਪਰਵਾਇਜਰ, ਸੁਖਪਾਲ ਸਿੰਘ, ਨਿਰਮਲ ਸਿੰਘ ਰੱਲਾ ਅਤੇ ਫੀਲਿੰਗ ਸਹਾਇਕ ਗੁਰਿੰਦਰ ਸ਼ਰਮਾ ਹਾਜ਼ਰ ਸਨ।

LEAVE A REPLY

Please enter your comment!
Please enter your name here