*ਬਲੱਡ ਬੈਂਕ ਨੇ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਲਗਾਇਆ ਖੂਨ ਦਾਨ ਕੈਂਪ*

0
18

ਫਗਵਾੜਾ 26 ਮਾਰਚ  (ਸਾਰਾ ਯਹਾਂ/ਸ਼ਿਵ ਕੌੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਖੂਨ ਦਾਨ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਅਤੇ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਅਤੇ ਦੀਪ ਜਗਾ ਕੇ ਕੀਤਾ। ਉਹਨਾਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਸ਼ੂਰਵੀਰਤਾ ਨੂੰ ਸਰਾਹਿਆ ਅਤੇ ਉਹਨਾਂ ਦੀ ਯਾਦ ਵਿਚ ਹਰ ਸਾਲ ਖੂਨ ਦਾਨ ਕਰਦੇ ਰਹਿਣ ਦਾ ਸੰਦੇਸ਼ ਦਿੱਤਾ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਖੂਨਦਾਨੀਆਂ ਨੂੰ ਸਨਮਾਨਤ ਕਰਨ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪੁੱਜੇ। ਉਹਨਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਮਲਕੀਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਪ੍ਰਜਾਪਤ ਸੁਸਾਇਟੀ ਦੇ ਅਮਰਜੀਤ ਨਿੱਝਰ ਦੇ ਵਿਸ਼ੇਸ਼ ਸਹਿਯੋਗ ਸਦਕਾ 81 ਦਾਨੀਆਂ ਨੇ ਆਪਣੀ ਇੱਛਾ ਨਾਲ ਖੂਨ ਦਾਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਹੈ। ਖੂਨਦਾਨੀਆਂ ਨੂੰ ਸਨਮਾਨ ਵਜੋਂ ਆਭਾਰ ਚਿੰਨ੍ਹ ਭੇਂਟ ਕੀਤੇ ਗਏ। ਇਸ ਦੌਰਾਨ ਖੂਨ ਦਾਨੀਆਂ ਦਾ ਲੱਕੀ ਡਰਾਅ ਵੀ ਕੱਢਿਆ ਗਿਆ। ਇਸ ਮੌਕੇ ਗੁਰਮੀਤ ਪਲਾਹੀ, ਹਰਬੰਸ ਲਾਲ, ਅਸ਼ੋਕ ਮਨੀਲਾ ਤੋਂ ਇਲਾ ਬਲੱਡ ਬੈਂਕ ਦਾ ਸਮੂਹ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here