*ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ – ਸ਼ਸ਼ਫ ਮਾਨਸਾ*

0
65

ਮਾਨਸਾ 29.03.2025 (ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ) ਨੂੰ ਘੇਰਾਬੰਦੀ ਕਰਕੇ ਫਅੀਸ਼ ਐਪ ਅਤੇ ਸਨੈਫਰ ਧੋਗ ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ, 05 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਛੀਅ ਸਟਾਫ ਮਾਨਸਾ ਦੇ ਕੁੱਲ 360 ਪੁਲਿਸ ਕਰਮਚਾਰੀਆ ਨੇ ਭਾਗ ਲਿਆ।

ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸ਼ੱਕੀ ਵਿਅਕਤੀਆ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ ਭਂਸ਼ ਤਹਿਤ 06 ਮੁੱਕਦਮੇ ਦਰਜ ਕਰਕੇ 16 ਗ੍ਰਾਮ ਹੈਰੋਇਨ, 165 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ। ਮੁਕੱਦਮਾ ਨੰਬਰ 63 ਮਿਤੀ 06.08.2019 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆ ਦਾ ਪੀ.ੳ ੁ ਜਗਤਾਰ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਰ ੋੜੀ (ਹਰਿਆਣਾ) ਨੂੰ ਗ੍ਰਿਫਤਾਰ ਕੀਤਾ ਗਿਆ

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜ ੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here