*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਮੈਗਾ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ*

0
21

ਬਠਿੰਡਾ 29 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ)

ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ  ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮੈਗਾ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ।

     ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

       ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਲੈਕਚਰਾਰ ਸਰਿਤਾ ਕੁਮਾਰੀ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਸਹਿਜਦੀਪ ਕੌਰ ਨੇ ਦੂਜਾ, ਗੁਰਮਨ ਸਿੰਘ ਨੇ ਤੀਜਾ, ਸੱਤਵੀਂ ਏ ਵਿੱਚ ਸੁਖਮਨ ਕੌਰ ਨੇ ਪਹਿਲਾ, ਆਇਨਾ ਨੇ ਦੂਜਾ, ਨੀਸ਼ਾ ਕੁਮਾਰੀ ਨੇ ਤੀਜਾ, ਸੱਤਵੀਂ ਬੀ ਵਿੱਚ ਅਮ੍ਰਿਤਪਾਲ ਕੌਰ ਨੇ ਪਹਿਲਾ, ਨਮਨ ਕੁਮਾਰ ਖਿੱਚੀ ਨੇ ਦੂਜਾ, ਅਨਮੋਲਪ੍ਰੀਤ ਸਿੰਘ ਨੇ ਤੀਜਾ, ਨੋਵੀਂ ਵਿੱਚ ਜਸਨੂਰ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ, ਹਰਸਪ੍ਰੀਤ ਕੌਰ ਨੇ ਤੀਜਾ, ਗਿਆਰਵੀਂ ਜਮਾਤ ਵਿੱਚ ਹਰਮਨਜੋਤ ਸਿੰਘ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ, ਅਰਸ਼ਦੀਪ ਕੌਰ ਨੇ ਦੂਜਾ, ਸੋਨਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ ਸਰਪੰਚ,ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਰਲੋਚਨ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ,ਲੈਕਚਰਾਰ ਸ਼ਮਸ਼ਾਦ, ਅਰਵਿੰਦ ਕੁਮਾਰ, ਕਿਰਨ ਬਾਲਾ, ਜੋਤੀ, ਲਾਲ ਚੰਦ, ਅਮਨਪ੍ਰੀਤ ਕੌਰ ਸਿੱਧੂ, ਅਮਨਦੀਪ ਕੌਰ, ਰਜਨੀ ਬਾਲਾ, ਤੇਜਿੰਦਰ ਕੁਮਾਰ, ਹੰਸਰਾਜ, ਸੁਖਪ੍ਰੀਤ ਕੌਰ ਗੁਰਮੀਤ ਸਿੰਘ ਮਾਨ,ਵਿਨੋਦ ਕੁਮਾਰ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

LEAVE A REPLY

Please enter your comment!
Please enter your name here