*’ਆਪ ਸਰਕਾਰ ਦੀ ਖ਼ਤਰਨਾਕ ਸਾਜ਼ਿਸ਼’ ! ਮਜੀਠੀਆ ਤੋਂ ਵਾਪਸ ਲਈ Z+ ਸਮੇਤ ਸਮੁੱਚੀ ਸੁਰੱਖਿਆ, ਸੁਖਬੀਰ ਬਾਦਲ ਨੇ ਕਿਹਾ-ਪਹਿਲਾਂ ਮੇਰੇ ‘ਤੇ ਹਮਲਾ ਹੋਇਆ ਤੇ ਹੁਣ….*

0
75

01 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਬਾਦਲ ਨੇ ਕਿਹਾ ਕਿ ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ – ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ। 
 ਸ਼੍ਰੋਮਣੀ ਅਕਾਲੀ ਦਲ (Shiromni Akali Dal) ਦੇ ਆਗੂ ਬਿਕਰਮ ਮਜੀਠੀਆ (Bikram Majithia) ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ ਆਪ ਸਰਕਾਰ ਦੀ ਖ਼ਤਰਨਾਕ ਸਾਜ਼ਿਸ਼ ਕਰਾਰ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ । 

ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ। ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ । ਬਾਦਲ ਨੇ ਕਿਹਾ ਕਿ ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ – ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ। 

ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੇ ਯਤਨ ਨੂੰ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੇ ਨਤੀਜੇ ਵਜੋਂ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ । 

ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ‘ਤੇ ਵੀ ਚੁੱਪ ਧਾਰੀ ਹੋਈ ਹੈ ।ਮੈਂ ਸਪੱਸ਼ਟ ਤੌਰ ‘ਤੇ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲਿਸ ਮੁਖੀ ਇਸ ਦੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

LEAVE A REPLY

Please enter your comment!
Please enter your name here