

ਫਗਵਾੜਾ 3 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਨਜਦੀਕੀ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਢੱਡਵਾਲ ਪਰਿਵਾਰਾਂ ਦੇ ਸਹਿਯੋਗ ਨਾਲ 5 ਅਪ੍ਰੈਲ ਦਿਨ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਬਲਬੀਰ ਸਿੰਘ ਢੱਡਵਾਲ, ਮਲਜਿੰਦਰ ਸਿੰਘ ਢੱਡਵਾਲ, ਮਲਜਿੰਦਰ ਸਿੰਘ ਅਤੇ ਰੇਸ਼ਮ ਸਿੰਘ ਢੱਡਵਾਲ ਨੇ ਦੱਸਿਆ ਕਿ ਸਲਾਨਾ ਸਮਾਗਮ ਦੇ ਸਬੰਧ ਵਿਚ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ 5 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਦੌਰਾਨ ਗਿਆਨੀ ਲਖਵਿੰਦਰ ਸਿੰਘ ਨਿਮਾਣਾ ਦਾ ਢਾਡੀ ਜੱਥਾਂ ਸੰਗਤਾਂ ਨੂੰ ਗੁਰੂ ਯਸ਼ ਸੁਣਾ ਕੇ ਨਿਹਾਲ ਕਰੇਗਾ। ਇਸ ਦੌਰਾਨ ਸਮੇਹੂ ਢੱਡਵਾਲ ਪਰਿਵਾਰਾਂ ਵਲੋਂ ਵੱਡੇ ਵਢੇਰਿਆਂ ਦਾ ਅਸ਼ੀਰਵਾਦ ਲਿਆ ਜਾਵੇਗਾ। ਚਾਹ ਪਕੌੜੇ, ਜਲੇਬੀਆਂ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਪ੍ਰਬੰਧਕਾਂ ਨੇ ਸਮੂਹ ਢੱਡਵਾਲ ਪਰਿਵਾਰਾਂ ਨੂੰ ਇਸ ਸਲਾਨਾ ਜੋੜ ਮੇਲੇ ‘ਚ ਹਰ ਸਾਲ ਦੀ ਤਰ੍ਹਾਂ ਪਰਿਵਾਰਾਂ ਸਮੇਤ ਹਾਜਰੀ ਲਗਵਾਉਣ ਦੀ ਪੁਰਜੋਰ ਅਪੀਲ ਵੀ ਕੀਤੀ। ਇਸ ਮੌਕੇ ਮਲਕੀਤ ਸਿੰਘ ਢੱਡਵਾਲ, ਗੁਰਪ੍ਰਤਾਪ ਸਿੰਘ ਢੱਡਵਾਲ, ਦੀਪਾ ਨੰਬਰਦਾਰ, ਜਤਿੰਦਰ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ ਨੰਬਰਦਾਰ, ਗੁਰਦਿਆਲ ਸਿੰਘ, ਸਤਵਿੰਦਰ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ, ਸੁਰਜੀਤ ਰਾਮ, ਬਲਜਿੰਦਰ ਸਿੰਘ, ਸਤਨਾਮ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ ਆਦਿ ਹਾਜਰ ਸਨ।























