*ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ ਲਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ*

0
14

ਮਾਨਸਾ, 03 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)
ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੀਆਂ 123 ਕਲਾਸਾਂ ਦਾ 3700 ਤੋਂ ਵੀ ਵਧੇਰੇ ਲੋਕ ਲਾਭ ਲੈ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਦੇਣ ਦਾ ਇਹ ਪ੍ਰੋਜੈਕਟ ਪੰਜਾਬ ਸਰਕਾਰ ਦਾ ਇਕ ਮਹੱਤਵਪੂਰਨ ਉਪਰਾਲਾ ਹੈ ਜੋ ਕਿ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਚਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ 23 ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਪ੍ਰਾਜੈਕਟ ਤੋਂ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਘੱਟ ਤੋਂ ਘੱਟ 25 ਵਿਅਕਤੀਆਂ ਦਾ ਇਕ ਯੋਗ ਗਰੁੱਪ ਬਣਾਇਆ ਜਾਂਦਾ ਹੈ। ਇਸ ਗਰੁੱਪ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਯੋਗ ਕਲਾਸ ਚਲਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਯੋਗ ਟਰੇਨਰ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਚਾਹਵਾਨ ਲੋਕ ਘੱਟ ਤੋਂ ਘੱਟ 25 ਮੈਂਬਰਾਂ ਦਾ ਗਰੁੱਪ ਬਣਾ ਕੇ ਸੀ.ਐਮ ਦੀ ਯੋਗਸ਼ਾਲਾ ਦੀ ਵੈਬਸਾਈਟ ਉਪਰ ਰਜਿਸਟਰ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸੀ.ਐਮ. ਦੀ ਯੋਗਸ਼ਾਲਾ ਨੂੰ ਪੂਰੇ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਚਲਾਉਣ ਲਈ ਬੀ.ਡੀ.ਪੀ.ਓਜ਼, ਸੀ.ਡੀ.ਪੀ.ਓਜ਼., ਕਾਰਜਸਾਧਕ ਅਫ਼ਸਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ, ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਹੋਮਿਊਪੈਥੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਵੱਧ ਤੋਂ ਵੱਧ ਯੋਗ ਕਲਾਸਾਂ ਚਲਾਉਣ ਲਈ ਆਮ ਲੋਕਾਂ ਨੂੰ ਸਿਹਤ ਤੰਦਰੁਸਤੀ ਲਈ ਯੋਗ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ।
ਇਸੇ ਦੌਰਾਨ ਮਾਨਸਾ ਜ਼ਿਲ੍ਹੇ ਦੀ ਸੀ.ਐਮ ਦੀ ਯੋਗਸ਼ਾਲਾ ਦੀ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਆਡੀਟੋਰੀਅਮ ਹਾਲ ਵਿਖੇ ਵਿਦਿਆਰਥੀਆਂ ਲਈ ਇਕ ਸਾਲ ਦਾ ਯੋਗ ਡਿਪਲੋਮਾ ਕੋਰਸ ਚਲਾਇਆ ਜਾ ਹੈ ਜਿਸ ਵਿਚ 50 ਵਿਦਿਆਰਥੀਆਂ ਨੇ ਭਾਗ ਲਿਆ ਹੈ। ਉਨ੍ਹਾਂ ਦੱਸਿਆ ਕਿ ਕੋਰਸ ਦੀ ਸ਼ੁਰੂਆਤ ਤੋਂ ਚਾਰ ਮਹੀਨੇ ਬਾਅਦ ਸਰਕਾਰ ਵੱਲੋਂ ਹਰੇਕ ਵਿਦਿਆਰਥੀ ਨੂੰ 8 ਹਜ਼ਾਰ ਰੁਪਏ ਮਹੀਨਾ ਵਜੀਫੇ ਵਜੋਂ ਦਿੱਤੇ ਜਾਂਦੇ ਹਨ ਅਤੇ ਯੋਗਾ ਦੀ ਟਰੇਨਿੰਗ ਕਰਕੇ ਕੋਈ ਵੀ ਨੌਜਵਾਨ ਯੋਗਾ ਟਰੇਨਰ ਵਜੋਂ ਆਪਣਾ ਰੋਜ਼ਗਾਰ ਕਮਾ ਸਕਦਾ ਹੈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here