*ਮਾਨ ਨੇ ਪਿੰਡ ਚੱਕ ਪ੍ਰੇਮਾ, ਲੱਖਪੁਰ ਤੇ ਡੁਮੇਲੀ ‘ਚ ਕੁੱਲ 78 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ*

0
18

ਫਗਵਾੜਾ 3 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਫਗਵਾੜਾ ਹਲਕੇ ਦੇ ਪਿੰਡ ਚੱਕ ਪ੍ਰੇਮਾ, ਲੱਖਪੁਰ ਅਤੇ ਡੁਮੇਲੀ ਵਿਖੇ ਵੱਖ-ਵਿੱਖ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਉਹਨਾਂ ਨੇ ਬੀ.ਡੀ.ਪੀ.ਓ. ਰਾਮਪਾਲ ਰਾਣਾ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੀ ਹਾਜਰੀ ਵਿਚ ਦੱਸਿਆ ਕਿ ਪਿੰਡ ਚੱਕ ਪ੍ਰੇਮਾ ਵਿਖੇ 8 ਲੱਖ ਰੁਪਏ, ਲੱਖਪੁਰ ‘ਚ 25 ਲੱਖ ਅਤੇ ਪਿੰਡ ਡੁਮੇਲੀ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਰਕਮ ਨਾਲ ਕਰਵਾਏ ਜਾਣ ਵਾਲੇ ਮੁੱਖ ਵਿਕਾਸ ਕਾਰਜਾਂ ਵਿਚ ਗਲੀਆਂ ਦੀ ਉਸਾਰੀ, ਸੀਵਰੇਜ ਦੇ ਗੰਦੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ, ਵਾਟਰ ਸਪਲਾਈ, ਨੌਜਵਾਨਾਂ ਨੂੰ ਮਿਆਰੀ ਸਿਹਤ ਸਹੂਲਤਾਵਾਂ ਦੇਣ ਲਈ ਜਿਮ, ਪਾਰਕ ਆਦਿ ਸ਼ਾਮਲ ਹਨ। ਮਾਨ ਨੇ ਕਿਹਾ ਕਿ ਪਿੰਡਾਂ ਦਾ ਸਰਬ ਪੱਖੀ ਵਿਕਾਸ ਕਰਵਾਉਣਾ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪ੍ਰਾਥਮਿਕਤਾ ਹੈ। ਉਹਨਾਂ ਨੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੇ੍ਹ ਜਾਣਗੇ। ਇਸ ਦੌਰਾਨ ਉਕਤ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਜੋਗਿੰਦਰ ਸਿਘ ਮਾਨ, ਸਪੋਕਸਪਰਸਨ ਪੰਜਾਬ ਹਰਨੂਰ ਸਿੰਘ ਹਰਜੀ ਮਾਨ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

LEAVE A REPLY

Please enter your comment!
Please enter your name here