

ਫ਼ਗਵਾੜਾ 16 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ‘ਯੁੱਧ ਨਸਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਟ੍ਹੈਨਿੰਗ ਸੈਂਟਰ,ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਮਾਹਿਰ ਡਾਕਟਰਾਂ ਵਲੋਂ ਜਾਗਰੂਕਤਾ ਸੈਮੀਨਾਰ ਕਰਨ ਉਪਰੰਤ ਜੀ.ਬੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਨਾਲ ਲੈਕੇ ਸਿਵਲ ਹਸਪਤਾਲ ਵਿਖੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਕਪੂਰਥਲਾ ਡਾ.ਰਾਜੀਵ ਪਰਾਸ਼ਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਲੋਕਾਂ ਨੂੰ ਇਸ ਮੁਹਿਮ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾ ਨਸ਼ੇ ਦੇ ਸਰੀਰ ‘ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ.ਸੰਦੀਪ ਭੋਲ਼ਾ ਨੇ ਕਿਹਾ ਕਿ ਕੁਝ ਲੋਕ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਦੀ ਦਲਦਲ ਵਿੱਚ ਫਸਕੇ ਆਪਣੀ ਜ਼ਿੰਦਗੀ ਨੂੰ ਬਰਬਾਦ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਮਾਵਾਂ ਨੇ ਪੁੱਤਰ,ਬੱਚਿਆਂ ਨੇ ਪਿਓ ਗਵਾ ਲਏ ਹਨ ਅਤੇ ਹਜ਼ਾਰਾਂ ਪਰਿਵਾਰਾਂ ਦੇ ਪਰਿਵਾਰ ਤਬਾਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਕਪੂਰਥਲਾ ਦੇ ਨਸ਼ਾ ਛੁੜਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਮੁਫਤ ਨਸ਼ਾ ਛੱਡਣ ਲਈ ਦਵਾਈ ਦਿੱਤੀ ਜਾਂਦੀ ਹੈ ਅਤੇ ਦਵਾਈ ਲੈਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਂਦੀ ਤੇ ਸਟਾਫ ਵੱਲੋਂ ਵੀ ਸਮੇਂ-ਸਮੇਂ ‘ਤੇ ਇਨ੍ਹਾਂ ਨੌਜਵਾਨਾਂ ਦੀ ਕੌਂਸਲਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨ ਨੂੰ ਨਸ਼ਿਆਂ ਦੀ ਦਲ ਦਲ ਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਸਾਰਥਕ ਨਤੀਜੇ ਵੀ ਆ ਰਹੇ ਹਨ। ਸੈਮੀਨਾਰ ਉਪਰੰਤ ਜੀ.ਬੀ.ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਵਿਖੇ ਗੇਟ ਰੈਲੀ ਵੀ ਕੀਤੀ ਗਈ। ਇਸ ਮੌਕੇ ਡਾ.ਭਰਮਿੰਦਰ ਬੈਂਸ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਸੁਖਦਿਆਲ ਸਿੰਘ ਬੀ.ਈ.ਈ.ਰਵਿੰਦਰ ਜੱਸਲ, ਨਰਸਿੰਗ ਟਿਊਟਰ ਮੋਨਿਕਾ ਮੈਡਮ ਅਤੇ ਵੱਡੀ ਗਿਣਤੀ ਵਿਚ ਨਰਸਿੰਗ ਦੇ ਵਿਦਿਆਅਰਥੀ ਅਤੇ ਵਿਦਿਆਰਥਣਾਂ ਆਦਿ ਵੀ ਹਾਜ਼ਰ ਸਨ।























