*ਨਸ਼ੇ ਦੀ ਆਦੀ ਲੋਕਾਂ ਦੇ ਪੁਲਿਸ ਨੇ ਕਰਵਾਏ ਡੋਪ ਟੈਸ਼ਟ*

0
153

ਬੁਢਲਾਡਾ 18 ਅਪ੍ਰੈਲ (ਸਾਰਾ ਯਹਾਂ/ਮੇਹਤਾ ਅਮਨ) ਜਿਲ੍ਹੇ ਨੂੰ ਨਸ਼ਾ ਮੁਕਤ ਬਨਾਉਣ ਲਈ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕਸਿਆ ਜਾ ਰਿਹਾ ਹੈ। ਉਥੇ ਕਾਸਕੋ ਅਧੀਨ ਸ਼ੱਕੀ ਮੁਹੱਲਿਆ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਚਿੱਟਾ ਪੀਣ ਦੇ ਆਦੀ ਲੋਕਾਂ ਨੂੰ ਗ੍ਰਿਫਤਾਰ ਕਰਕੇ ਡੋਪ ਟੈਸ਼ਟ ਕਰਵਾ ਕੇ ਮਾਮਲਾ ਦਰਜ ਕੀਤੇ ਜਾ ਰਹੇ ਹਨ। ਜਿਸ ਅਧੀਨ ਧਾਰਾ 27 ਐਨ.ਡੀ.ਪੀ.ਸੀ. ਐਕਟ ਤਹਿਤ ਬੋਹਾ, ਬੁਢਲਾਡਾ, ਬਰੇਟਾ ਪੁਲਿਸ ਨੇ ਕਈ ਨੌਜਵਾਨਾ ਨੂੰ ਕਾਬੂ ਕਰਕੇ ਡੋਪ ਟੈਸ਼ਟ ਕਰਵਾਏ ਗਏ। ਡੀ.ਐਸ.ਪੀ. ਸਿਕੰਦਰ ਸਿੰਘ ਚੀਮਾਂ ਦੀ ਅਗਵਾਈ ਹੇਠ ਸਬ ਡਵੀਜਨ ਦੇ ਪਿੰਡਾਂ ਸ਼ਹਿਰਾਂ ਖੇਤਰਾਂ ਵਿੱਚ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤਾ ਗਿਆ ਯੁੱਧ ਅਧੀਨ ਲੋਕਾਂ ਦੇ ਸਹਿਯੋਗ ਨਾਲ ਪ੍ਰਗਟ ਸਿੰਘ, ਸਿਕੰਦਰ ਸਿੰਘ, ਰਵੀ ਸਿੰਘ, ਚਮਕੌਰ ਸਿੰਘ, ਹਾਕਮ ਸਿੰਘ ਨੂੰ ਗ੍ਰਿਫਤਾਰ ਕਰਕੇ ਡੋਪ ਟੈਸ਼ਟ ਕਰਵਾ ਕੇ ਮੁਕੱਦਮਾ ਦਰਜ ਕੀਤਾ ਗਿਆ। ਪੁਲਿਸ ਨੇ ਖਾਸ ਕਰ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਘਰ ਵਿੱਚ ਕੋਈ ਵੀ ਨਸ਼ਾ ਕਰਦਾ ਹੈ ਤਾਂ ਉਸਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਹਸਪਤਾਲ ਵਿੱਚ ਦਾਖਲ ਕਰਵਾਓ। ਅਗਰ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਇਤਲਾਹ ਤੁਰੰਤ ਪੁਲਿਸ ਨੂੰ ਦਿਓ। 

ਦੂਸਰੇ ਪਾਸੇ ਐਸ.ਐਚ.ਓ. ਸਿਟੀ ਭੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਨਸ਼ੀਲਾ ਪਦਾਰਥ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਵਿੱਚ ਰੰਗਾਰਾਮ ਤੋਂ 2 ਗ੍ਰਾਮ ਹੀਰੋਇਨ ਅਤੇ ਸੰਜੈ ਕੁਮਾਰ ਤੋਂ 250 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਿਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਸਹਾਇਕ ਥਾਣੇਦਾਰ ਸਵਰਨ ਕੌਰ ਅਤੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here