*ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਨੇ ਸ਼੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ‘ਚ ਮਨਾਇਆ ਵਿਸ਼ਵ ਧਰਤੀ ਦਿਵਸ*

0
3

ਫਗਵਾੜਾ 22 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਜਿਸਦਾ ਥੀਮ ‘ਸਾਡਾ ਪਲੈਨੇਟ, ਸਾਡੀ ਤਾਕਤ’ ਸੀ। ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੀਮਤੀ ਲਾਲ ਜੈਨ, ਕੈਸ਼ੀਅਰ ਸੁਧੀਰ ਜੈਨ ਅਤੇ ਪਿ੍ਰੰਸੀਪਲ ਤਾਜਪ੍ਰੀਤ ਕੌਰ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਜਯੋਤੀ ਪ੍ਰਜਵੱਲਿਤ ਕਰਕੇ ਸਮਾਗਮ ਦੀ ਆਰੰਭਤਾ ਕਰਵਾਈ। ਉਹਨਾਂ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਰਤੀ ‘ਤੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਦਰਖਤ ਲਗਾ ਕੇ ਉਹਨਾਂ ਦੀ ਪਰਵਰਿਸ਼ ਕਰਨੀ ਚਾਹੀਦੀ ਹੈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਜਲਵਾਯੂ ‘ਚ ਬਦਲਾਅ ਦੇ ਨਾਲ ਧਰਤੀ ਨੂੰ ਹੋ ਰਹੇ ਨੁਕਸਾਨ ਪ੍ਰਤੀ ਜਾਗਰੁਕ ਕਰਨਾ ਹੈ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ, ਪਲਾਂਟਰ ਮੇਕਿੰਗ, ਪੋਸਟਰ ਮੇਕਿੰਗ, ਕਰਾਫਟਿੰਗ, ਸਕੈੱਚ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਤਾਜਪ੍ਰੀਤ ਕੌਰ ਵਲੋਂ ਸਨਮਾਨਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਧਰਤੀ ਦੀ ਸੰਭਾਲ ਬਾਰੇ ਸਕਿਟ ਵੀ ਪੇਸ਼ ਕੀਤੀ ਗਈ। ਸਕੂਲ ਅਧਿਆਪਕ ਮਮਤਾ ਚੋਪੜਾ ਨੇ ਪ੍ਰੋਜੈਕਟਰ ਰਾਹੀਂ ਧਰਤੀ ਦਿਵਸ ਬਾਰੇ ਫਿਲਮ ਦਿਖਾਈ ਅਤੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਵਿਚ ਸਹਿਯੋਗ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ, ਅਧਿਆਪਕਾਂ ਤੇ ਪਤਵੰਤਿਆਂ ਨੇ ਧਰਤੀ ਦੀ ਸੰਭਾਲ ਲਈ ਸਾਦਾ ਜੀਵਨ ਜੀਉਣ ਅਤੇ ਬੂਟੇ ਲਗਾ ਕੇ ਉਹਨਾਂ ਦੀ ਦੇਖਭਾਲ ਕਰਨ ਦਾ ਪ੍ਰਣ ਲਿਆ। ਸਵੱਛ ਭਾਰਤ ਮਿਸ਼ਨ ਦੇ ਫੈਸੀਲੀਟੇਟਰ ਸੁਨੀਤਾ ਸ਼ਰਮਾ ਅਤੇ ਉਹਨਾਂ ਦੇ ਸਹਿਯੋਗੀ ਆਸ਼ਾ ਰਾਣੀ ਨੇ ਪਲਾਸਟਿਕ ਦੀ ਵਰਤੋਂ ਨਾ ਕਰਕੇ ਧਰਤੀ ਦੀ ਸੇਵਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪੰਡਿਤ ਜੁਗਲ ਭਨੋਟ, ਤਾਰਾ ਚੰਦ ਚੁੰਬਰ, ਨਰਿੰਦਰ ਸੈਣੀ, ਕੁਲਦੀਪ ਦੁੱਗਲ, ਸੁਰਿੰਦਰ ਪਾਲ, ਸੁਧੀਰ ਸ਼ਰਮਾ, ਰੂਪ ਲਾਲ, ਅਮਰਜੀਤ ਡਾਂਗ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਐਸ.ਸੀ. ਚਾਵਲਾ, ਨੰਦ ਸੋਨੀ ਤੋਂ ਇਲਾਵਾ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

LEAVE A REPLY

Please enter your comment!
Please enter your name here