*ਕਿਸਾਨਾਂ ਨੂੰ ਕੀਤੀ 1285.34 ਕਰੋੜ ਰੁਪਏ ਦੀ ਅਦਾਇਗੀ – ਡਿਪਟੀ ਕਮਿਸ਼ਨਰ*

0
12

ਮਾਨਸਾ, 01 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਬਹੁਤ ਹੀ ਸੁਖਾਲੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਜਿੱਥੇ ਕਿਸਾਨਾਂ ਦੀ ਫਸਲ ਨਿਰਧਾਰਿਤ ਸਮੇਂ ਅੰਦਰ ਖਰੀਦ ਕੀਤੀ ਜਾ ਰਹੀ ਹੈ, ਉਥੇ ਹੀ ਉਨ੍ਹਾਂ ਨੂੰ ਖਰੀਦ ਕੀਤੀ ਫਸਲ ਦੇ ਬਦਲੇ 1285.34 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5 ਲੱਖ 77 ਹਜ਼ਾਰ 172 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 60 ਹਜ਼ਾਰ 015 ਮੀਟਰਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।

            ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗਰੇਨ ਵੱਲੋਂ 1 ਲੱਖ 76 ਹਜ਼ਾਰ 581 ਮੀਟਰਕ ਟਨ, ਮਾਰਕਫੈਡ ਨੇ 1 ਲੱਖ 53 ਹਜ਼ਾਰ 737 ਮੀਟਰਕ ਟਨ, ਪਨਸਪ ਨੇ 1 ਲੱਖ 34 ਹਜ਼ਾਰ 463 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਨੇ 78 ਹਜ਼ਾਰ 034 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 17 ਹਜ਼ਾਰ 200 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ  3 ਲੱਖ 66 ਹਜ਼ਾਰ 042 ਮੀਟਰਕ ਟਨ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।

            ਉਨ੍ਹਾਂ ਦੱਸਿਆ ਕਿ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਕਿਸਾਨਾਂ, ਲੇਬਰ ਆਦਿ ਲਈ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ

LEAVE A REPLY

Please enter your comment!
Please enter your name here