*ਅਪੈਕਸ ਕਲੱਬ ਦੇ ਮੈਂਬਰਾਂ ਨੇ ਕੀਤੇ ਸ਼੍ਰੀ ਮਾਤਾ ਨੈਣਾ ਦੇਵੀ ਦੇ ਦਰਸ਼ਨ*

0
81

ਮਾਨਸਾ  (ਸਾਰਾ ਯਹਾਂ/ਜੋਨੀ ਜਿੰਦਲ) : ਅਪੈਕਸ ਕਲੱਬ ਮਾਨਸਾ ਦੇ ਮੈਂਬਰਾਂ ਨੇ ਪ੍ਰਧਾਨ ਸੰਜੀਵ ਪਿੰਕਾ ਦੀ ਅਗਵਾਈ ਹੇਠ ਸ਼੍ਰੀ ਮਾਤਾ ਨੈਣਾ ਦੇਵੀ ਦੇ ਦਰਸ਼ਨ ਕੀਤੇ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਅਪੈਕਸ ਕਲੱਬ ਦੇ ਮੈਂਬਰਾਂ ਵਲੋਂ ਬੱਚਿਆਂ ਵਿੱਚ ਧਾਰਮਿਕ ਰੂਚੀ ਪੈਦਾ ਕਰਨ ਦੇ ਮਕਸਦ ਨਾਲ ਹਰ ਸਾਲ ਧਾਰਮਿਕ ਸਥਾਨਾਂ ਦੀ ਯਾਤਰਾ ਪਰਿਵਾਰਕ ਮੈਂਬਰਾਂ ਨਾਲ ਕੀਤੀ ਜਾਂਦੀ ਹੈ ਇਸੇ ਲੜੀ ਤਹਿਤ ਅੱਜ ਸ਼੍ਰੀ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਮੌਕੇ ਬੱਚਿਆਂ ਨੂੰ ਮਾਤਾ ਨੈਣਾ ਦੇਵੀ ਜੀ ਦੇ ਇਤਿਹਾਸ ਵਾਰੇ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਪਵਿੱਤਰ ਸਥਾਨ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਇਹ 51 ਸ਼ਕਤੀ ਪੀਠਾ ਵਿੱਚੋਂ ਇੱਕ ਹੈ ਅਤੇ ਇਹ ਮੰਨਿਆ ਗਿਆ ਹੈ ਕਿ ਇਸ ਸਥਾਨ ਤੇ ਮਾਤਾ ਸਤੀ ਦੀਆਂ ਅੱਖਾਂ ਡਿਗੀਆਂ ਸੀ ਇਸ ਲਈ ਇਹ ਸਥਾਨ ਨੈਣਾ ਦੇਵੀ ਦੇ ਨਾਮ ਨਾਲ ਪ੍ਰਸਿੱਧ ਹੋਇਆ ਹੈ ਅਤੇ ਇਸ ਸਥਾਨ ਦੀ ਕੁਦਰਤੀ ਸੁੰਦਰਤਾ ਵੀ ਦੇਖਣ ਯੋਗ ਹੈ।ਇਸ ਸਥਾਨ ਤੇ ਵੈਸੇ ਤਾਂ ਸਾਰਾ ਸਾਲ ਹੀ ਭਗਤਾਂ ਦਾ ਆਉਣਾ ਲੱਗਿਆ ਰਹਿੰਦਾ ਹੈ ਪਰ ਸਾਵਨ ਅਤੇ ਚੇਤਰ ਮਹੀਨੇ ਦੇ ਨਵਰਾਤਰਿਆਂ ਵਿੱਚ ਦਰਸ਼ਨ ਕਰਨ ਵਾਲੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ ਵੱਖ ਵੱਖ ਸ਼ਹਿਰਾਂ ਦੀਆਂ ਧਾਰਮਿਕ ਸੰਸਥਾਵਾਂ ਦੇ ਮੈਂਬਰ ਸ਼ਰਧਾਲੂਆਂ ਲਈ ਲੰਗਰਾਂ ਦਾ ਪ੍ਰਬੰਧ ਕਰਦੇ ਹਨ।
ਇਸ ਯਾਤਰਾ ਸਮੇਂ ਸ਼ਾਮ ਲਾਲ ਗੋਇਲ,ਧਰਮਪਾਲ ਸਿੰਗਲਾ,ਧੀਰਜ ਬਾਂਸਲ,ਬਨੀਤ ਗੋਇਲ, ਡਾਕਟਰ ਸਮੀਕਸ਼ਾ ਸਿੰਗਲਾ, ਡਾਕਟਰ ਮਨੀਸ਼ਾ ਬਾਂਸਲ, ਹੇਮਾ ਗੁਪਤਾ, ਈਸ਼ਾ ਗਰਗ, ਈਸ਼ੂ ਗੋਇਲ, ਸ਼ਾਰਵੀ ਗੁਪਤਾ ਸਮੇਤ ਇਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ

LEAVE A REPLY

Please enter your comment!
Please enter your name here