*ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਿਰਤੀ ਲੋਕਾਂ ਨਾਲ ਮਿਲਕੇ ਸਾਂਝੇ ਤੌਰ ‘ਤੇ ਮਨਾਇਆ ਮਈ ਦਿਵਸ*

0
11

ਮਾਨਸਾ 1ਮਈ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪਣੀ ਪਿਰਤ ਮੁਤਾਬਕ ਮਈ ਦਿਵਸ ਪੰਜਾਬ ਭਰ ਵਿੱਚ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਸਮੁੱਚੇ ਪੰਜਾਬ ‘ਚ ਬਲਾਕ, ਅਤੇ ਜ਼ਿਲ੍ਹਾ ਪੱਧਰ ‘ਤੇ , ਭਰਾਤਰੀ ਜਥੇਬੰਦੀਆਂ ਅਤੇ ਕਿਰਤੀ ਲੋਕਾਂ ਦੇ ਸਹਿਯੋਗ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ । ਉਹਨਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਲੋਕ ਹੱਕਾਂ ਲਈ ਅਤੇ ਦੇਸ਼ ਦੀ ਅਜ਼ਾਦੀ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੂਰਬੀਰਾਂ ਦੇ ਸ਼ਹੀਦੀ ਦਿਹਾੜੇ ਅਤੇ ਜਨਮ ਸ਼ਤਾਬਦੀਆਂ ਮਨਾਉਂਦੀ ਆ ਰਹੀ ਹੈ। ਮਜ਼ਦੂਰ ਦਿਵਸ ਸਮੁੱਚੇ ਮਿਹਨਤਕਸ਼ ਵਰਗ ਲਈ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਸਤੇ ਇੱਕ ਪ੍ਰੇਰਨਾ ਸ੍ਰੋਤ ਹੈ। ਇਸ ਦਿਨ ਸੰਸਾਰ ਪੱਧਰ ‘ਤੇ ਮਜਦੂਰਾਂ ਨੇ ਜਿੱਥੇ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੁੰਦਾ ਹੈ ਅਤੇ ਆਪਣੀਆਂ ਪ੍ਰਾਪਤੀਆਂ , ਊਣਤਾਈਆਂ ਦਾ ਲੇਖਾ ਜੋਖਾ ਉੱਥੇ ਹੀ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਅਗਲੇ ਸੰਘਰਸ਼ਾਂ ਦੀ ਵਿਉਤਬੰਦੀ ਵੀ ਕਰਨੀ ਹੁੰਦੀ ਹੈ। ਮਜ਼ਦੂਰ ਦਿਵਸ਼ ਦੇ ਮਹਾਨ ਸਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਠ ਘੰਟੇ ਕੰਮ ਦਿਹਾੜੀ ਦੀ ਮੰਗ ਨੂੰ ਪੂਰੇ ਸੰਸਾਰ ਅੰਦਰ ਲਾਗੂ ਕਰਵਾਇਆ ਗਿਆ । ਪਰ ਅੱਜ ਵੀ ਸਰਮਾਏਦਾਰੀ ਪੱਖੀ ਸਰਕਾਰਾਂ ਕਿਰਤ ਕਾਨੂੰਨਾਂ ਨੂੰ ਰੱਦ ਕਰਨ ਦੇ ਰਾਹ ਪਈਆਂ ਹੋਈਆਂ ਹਨ । ਭਾਰਤ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਬਦਲ ਕੇ ਕਿਰਤੀ ਲੋਕਾਂ ਦੇ ਸੰਘਰਸ਼ ਸਦਕਾ ਪ੍ਰਾਪਤ ਹੱਕਾਂ ਨੂੰ ਮੁੜ ਖੋਹਣ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਲਈ ਮਜ਼ਦੂਰ ਦਿਵਸ ਦੇ ਮਹਾਨ ਸਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਦੇ ਹੋਏ ਸਾਮਰਾਜੀ ਨੀਤੀਆਂ ਖਿਲਾਫ਼ ਸਾਝੇ ਸੰਘਰਸ਼ਾਂ ਲਈ ਸਾਨੂੰ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਸ਼ੀਨੀ ਯੁੱਗ ਕਾਰਣ ਖੇਤੀ ਖੇਤਰ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਦੇ ਮੌਕੇ ਲਗਾਤਾਰ ਘਟ ਰਹੇ ਹਨ। ਜਿਸ ਕਾਰਣ ਮਜ਼ਦੂਰ ਵਰਗ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਜ਼ਦੂਰ ਦਿਵਸ ਦੇ ਸਹੀਦਾਂ ਤੋਂ ਪ੍ਰੇਰਨਾ ਲੈਦੇ ਹੋਏ ਸੰਘਰਸ਼ ‘ਤੇ ਟੇਕ ਰੱਖਣੀ ਚਾਹੀਦੀ ਹੈ । ਇਸ ਸਮੇਂ ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਵਾਪਰੀ ਅਤਿ ਦੁਖਦਾਇਕ ਘਟਨਾ ਜਿਸ ਵਿੱਚ ਨਿਹੱਥੇ ਅਤੇ ਬੇਦੋਸ਼ੇ ਲੋਕਾਂ ਨੂੰ ਜਾਤ ਧਰਮ ਅਤੇ ਨਾਂ ਪੁੱਛਣ ਤੋਂ ਬਾਅਦ ਅੰਧਾ ਧੁੰਦ ਗੋਲੀਆਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਕਈ ਘਰਾਂ ਦੇ ਚਿਰਾਗ ਬੁੱਝਾ ਦਿੱਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਗੈਰਮਨੁੱਖੀ ਘਟਨਾ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਗਈ। ਇਸ ਸਮੇਂ
ਬਲਾਕ ਮਾਨਸਾ ਦੇ ਪ੍ਰਧਾਨ ਡਾ. ਗੁਰਪ੍ਰੀਤ ਸਿੰਘ ਭੈਣੀ ਬਾਘਾ, ਸਕੱਤਰ ਵੈਦ ਰਨਵੀਰ ਸਿੰਘ ਭੰਗਾਲ , ਚੇਅਰਮੈਨ ਵੈਦ ਗੁਰਨਾਮ ਸਿੰਘ, ਸੀਨੀਅਰ ਵਾਇਸ ਪ੍ਰਧਾਨ ਡਾ.ਮਨੋਜ਼ ਕੁਮਾਰ ਖਿਆਲਾ , ਵਾਇਸ ਪ੍ਰਧਾਨ ਡਾ. ਅਜਮੇਰ ਸਿੰਘ ਖਿਆਲਾ ਸਹਾਇਕ ਪ੍ਰੈਸ ਸਕੱਤਰ ਡਾ. ਰਵੀ ਖਾਨ, ਚੇਅਰਮੈਨ ਡਾ. ਸੁਧੀਰ ਚਿਲਾਣਾ ਅਤੇ ਡਾ.ਸੁਰੇਸ਼ ਬੱਤਰਾ ਸਮੇਤ ਬਲਾਕ ਮਾਨਸਾ ਦੇ ਆਗੂਆਂ ਦੀ ਅਗਵਾਈ ‘ਚ ਇਸ ਇਕੱਠ ਦੌਰਾਨ ਹਾਜ਼ਰੀ ਲਗਵਾਈ।

LEAVE A REPLY

Please enter your comment!
Please enter your name here