

ਮਾਨਸਾ, 6 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ।ਏ।ਐਸ। ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦਿਆਂ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 11 ਹਜ਼ਾਰ 449 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਦੀ ਵੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦਾ ਕਰੀਬ 15 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਾਨਸਾ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 20 ਹਜ਼ਾਰ 791 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6 ਲੱਖ 11 ਹਜ਼ਾਰ 449 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 1 ਲੱਖ 94 ਹਜ਼ਾਰ 522 ਮੀਟਰਕ ਟਨ, ਮਾਰਕਫੈੱਡ ਨੇ 1 ਲੱਖ 66 ਹਜ਼ਾਰ 785 ਮੀਟਰਕ ਟਨ, ਪਨਸਪ ਵੱਲੋਂ 1 ਲੱਖ 48 ਹਜ਼ਾਰ 523 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 84 ਹਜ਼ਾਰ 068 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 17 ਹਜ਼ਾਰ 550 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ 4 ਲੱਖ 77 ਹਜ਼ਾਰ 698 ਮੀਟਰਕ ਟਨ ਕਣਕ ਦੀ ਲਿਫ਼ਟਿੰਗ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਚੁੱਕੀ ਹੈ।























