*6 ਲੱਖ 40 ਹਜ਼ਾਰ 311 ਮੀਟਰਕ ਟਨ ਦੀ ਆਮਦ ਵਿਚੋਂ 6 ਲੱਖ 33 ਹਜ਼ਾਰ 248 ਮੀਟਰਕ ਟਨ ਦੀ ਹੋਈ ਖਰੀਦ*

0
38

ਮਾਨਸਾ, 8 ਮਈ  (ਸਾਰਾ ਯਹਾਂ/ਬਿਊਰੋ ਨਿਊਜ਼) : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਹੇਠ ਕਿਸਾਨਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਨਾਲੋਂ-ਨਾਲ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 5 ਲੱਖ 34 ਹਜ਼ਾਰ 361 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਆਂਦੀ ਗਈ ਫਸਲ ਦੀ ਜਿੱਥੇ ਨਿਰਵਿਘਨ ਖਰੀਦ ਦਾ ਕੰਮ ਚੱਲ ਰਿਹਾ ਹੈ, ਉਥੇ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 6 ਲੱਖ 40 ਹਜ਼ਾਰ 311 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 33 ਹਜ਼ਾਰ 248 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗਰੇਨ ਵੱਲੋਂ 1 ਲੱਖ 99 ਹਜ਼ਾਰ 199 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 70 ਹਜ਼ਾਰ 711 ਮੀਟਰਕ ਟਨ, ਪਨਸਪ ਵੱਲੋਂ 1 ਲੱਖ 54 ਹਜ਼ਾਰ 383 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਵੱਲੋਂ 86 ਹਜ਼ਾਰ 923 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 22 ਹਜ਼ਾਰ 031 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।     

LEAVE A REPLY

Please enter your comment!
Please enter your name here