*ਸਾਵਧਾਨੀਆਂ ਵਰਤ ਕੇ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਤੋਂ ਕੀਤਾ ਜਾ ਸਕਦਾ ਹੈ ਬਚਾਅ-ਡਿਪਟੀ ਕਮਿਸ਼ਨਰ ਮਾਨਸਾ*

0
29

ਮਾਨਸਾ, 09 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੂਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਸ਼ੁੱਕਰਵਾਰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂ ਜੋ ਲੰਮੇ ਸਮੇਂ ਲਈ ਕਿਸੇ ਇੱਕ ਥਾਂ ਤੇ ਪਾਣੀ ਇੱਕਠਾ ਨਾ ਹੋ ਸਕੇ ਅਤੇ ਮੱਛਰ ਦੀ ਪੈਦਾਵਾਰ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਡੇਂਗੂ ਤੇ ਮਲੇਰੀਏ ਤੋਂ ਬਚਾਓ ਲਈ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ, ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਟਰੇਨਿੰਗ ਦੇ ਕੇ ਘਰ-ਘਰ ਜਾ ਕੇ ਲਾਰਵੇ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕਿਤੇ ਵੀ ਖੜੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।

            ਉਨ੍ਹਾਂ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਮਿਉਂਸਪਲ ਕਮੇਟੀ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਗਰਮੀ ਅਤੇ ਬਰਸਾਤ ਤੇ ਮੌਸਮ ਨੂੰ ਦੇਖਦੇ ਹੋਏ ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਅਤੇ ਮਿਉਂਸੀਪਲ ਕਮੇਟੀ ਨੂੰ ਫੋਗਿੰਗ ਕਰਨ ਦੀ ਅਤੇ ਲਾਰਵਾ ਨੂੰ ਨਸ਼ਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਏਰੀਏ ਵਿੱਚ ਡੇਗੂ ਅਤੇ ਮਲੇਰੀਏ ਦਾ ਕੇਸ ਪਾਇਆ ਜਾਂਦਾ ਹੈ ਤਾਂ ਉਸਦੇ ਆਲੇ-ਦੁਆਲੇ ਘਰਾਂ ਦਾ ਤੁਰੰਤ ਸਰਵੇ ਕਰਵਾਇਆ ਜਾਵੇ। ਇਸ ਤੋਂ ਇਲਾਵਾ ਮੱਛਰ ਦੇ ਖਾਤਮੇ ਲਈ ਛਿੜਕਾਅ ਕਰਵਾਇਆ ਜਾਵੇ।

                        ਸ੍ਰੀ ਸੰਤੋਸ਼ ਭਾਰਤੀ ਐਪੀਮੈਲੋਜਿਸਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਘਰ-ਘਰ ਅਤੇ ਪਬਲਿਕ ਥਾਵਾਂ ਦਫਤਰਾਂ ਆਦਿ ਵਿਖੇ ਜਾ ਕੇ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਤੇ ਲਾਰਵਾ ਪਾਇਆ ਜਾਂਦਾ ਹੈ ਤਾਂ ਉਸਦਾ ਚਲਾਨ ਸਬੰਧਤ ਵਿਭਾਗ ਨੂੰ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਮੇਲ ਅਤੇ ਮਲਟੀ ਪਰਪਜ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਜਾ ਕੋਈ ਹੋਰ ਤਕਲੀਫ ਹੁੰਦੀ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਸਲਾਈਡ ਬਣਵਾ ਕੇ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲਈ ਜਾਵੇ। ਮੁਹਿੰਮ ਦੇ ਸ਼ੁਰੂਆਤੀ ਦੌਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬੱਚਤ ਭਵਨ, ਸਿਟੀ ਥਾਣਾ, ਸਾਂਝ ਕੇਂਦਰ ਮਾਨਸਾ ਦੇ ਕੂਲਰਾਂ ਦੀ ਚੈਕਿੰਗ ਕੀਤੀ ਗਈ।

            ਇਸ ਮੌਕੇ ਵਿਜੇ ਕੁਮਾਰ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਪ੍ਰਿੰਸਪਾਲ ਸੀਨੀਅਰ ਫਾਰਮੇਸੀ ਅਫਸਰ, ਸ੍ਰ ਜਸਵੀਰ ਸਿੰਘ ਸੈਕਟਰੀ ਜਿਲਾ ਯੂਥ ਵੈਲਫੇਅਰ ਕਲੱਬ ਮਾਨਸਾ,ਰਾਮ ਕੁਮਾਰ ਸਿਹਤ ਸੁਪਰਵਾਈਜ਼ਰ, ਸੰਜੀਵ ਕੁਮਾਰ, ਗੁਰਿੰਦਰਜੀਤ ਸਿੰਘ ਸਿਹਤ ਕਰਮਚਾਰੀ, ਜਸਵਿੰਦਰ ਸਿੰਘ ਨਗਰ ਕੌਂਸਲ, ਖੁਸ਼ਦੀਪ ਸਿੰਘ, ਅਜੇ ਕੁਮਾਰ ਨਰਸਿੰਗ ਸਟੂਡੈਂਟ ਮਾਲਵਾ ਕਾਲਜ, ਮਲਕੀਤ ਕੌਰ ਏ ਐਨ ਐਮ, ਨਿਸ਼ਾ ਦੇਵੀ ਅਤੇ ਗੁਰਦੀਪ ਕੌਰ ਆਸ਼ਾ ਵਰਕਰ ਕ੍ਰਿਸ਼ਨ ਕੁਮਾਰ ਇਨਸੈਕਟ ਕਲੈਕਟਰ ਤੋਂ ਇਲਾਵਾ ਅਧਿਕਾਰੀਆਂ ਤੇ ਕਰਮਚਾਰੀਆਂ ਮੌਜੂਦ ਸਨ।

LEAVE A REPLY

Please enter your comment!
Please enter your name here