

ਮਾਨਸਾ, 11 ਮਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਬ੍ਰਾਹਮਣ ਸਭਾ ਮਾਨਸਾ ਦੀ ਸਾਲਾਨਾਂ ਚੋਣ ਕੀਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬ੍ਰਾਹਮਣ ਸਭਾ ਮਾਨਸਾ ਦੇ ਕੰਵਲਜੀਤ ਸ਼ਰਮਾ ਅਤੇ ਬਲਜੀਤ ਸ਼ਰਮਾ ਨੇ ਦੱਸਿਆ ਕਿ ਸਭਾ ਦੇ ਸਰਪ੍ਰਸਤ ਨਾਇਬ ਤਹਿਸੀਲਦਾਰ ਕੁਲਵੰਤ ਰਾਏ ਸ਼ਰਮਾ ਜੀ ਦੇ ਅਸ਼ੀਰਵਾਦ ਨਾਲ ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਵਨ ਵੇ ਟ੍ਰੈਫ਼ਿਕ ਰੋਡ ਮਾਨਸਾ ਵਿਖੇ ਹੋਈ ਮੀਟਿੰਗ ਵਿੱਚ ਪ੍ਰਿੰਸੀਪਲ ਹਰਵਿੰਦਰ ਭਾਰਦਵਾਜ ਨੂੰ ਪੰਜਾਬ ਬ੍ਰਾਹਮਣ ਸਭਾ ਮਾਨਸਾ ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਪਹਿਲਾਂ ਸਭਾ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਅਸ਼ੋਕ ਸਪੋਲੀਆ,ਮਾਸਟਰ ਸਾਧੂ ਰਾਮ ਉੱਭਾ, ਬਲਜੀਤ ਸ਼ਰਮਾ, ਕੇਵਲ ਕ੍ਰਿਸ਼ਨ ਸ਼ਰਮਾ,ਹਰਭਗਵਾਨ ਸ਼ਰਮਾ, ਬਲਰਾਮ ਸ਼ਰਮਾ, ਪ੍ਰਵੀਨ ਸ਼ਰਮਾ ਨੇ ਪ੍ਰਧਾਨ ਪ੍ਰਿਤਪਾਲ ਮੌਂਟੀ ਦੇ ਬਾਰਾਂ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸਭ ਬੁਲਾਰਿਆਂ ਨੇ ਕਿਹਾ ਕਿ ਪ੍ਰਿਤਪਾਲ ਮੌਂਟੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਿਤਪਾਲ ਮੌਂਟੀ ਨੇ ਕਿਹਾ ਕਿ ਸਾਰਿਆਂ ਤੋਂ ਮਿਲੇ ਪਿਆਰ ਸਤਿਕਾਰ ਨਾਲ ਹੀ ਉਹ ਲੰਬਾ ਸਮਾਂ ਸੇਵਾ ਕਰ ਸਕੇ,ਉਨ੍ਹਾਂ ਅੱਗੇ ਕਿਹਾ ਕਿ ਉਹ ਸਭਾ ਦੀ ਭਲਾਈ, ਉੱਨਤੀ ਅਤੇ ਤਰੱਕੀ ਲਈ ਹਮੇਸ਼ਾ ਸਭਾ ਦੇ ਨਾਲ ਰਹਿਣਗੇ ।
ਨਵ ਨਿਯੁਕਤ ਪ੍ਰਧਾਨ ਪ੍ਰਿੰਸੀਪਲ ਹਰਵਿੰਦਰ ਭਾਰਦਵਾਜ ਨੇ ਸਭਾ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਬ੍ਰਾਹਮਣ ਸਮਾਜ ਦੀ ਉੱਨਤੀ ਤਰੱਕੀ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਸਾਰਿਆਂ ਨੂੰ ਨਾਲ ਲੈਕੇ ਚੱਲਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦੀ ਹੀ ਆਪਣੀ ਕਾਰਜਕਾਰਨੀ ਦਾ ਗਠਨ ਕਰਨਗੇ।
ਇਸ ਮੌਕੇ ਜਗਦੀਸ਼ ਸ਼ਰਮਾ ਜਟਾਣਾ, ਪ੍ਰਹਲਾਦ ਸ਼ਰਮਾ, ਅਸ਼ੋਕ ਸ਼ਰਮਾ, ਹੁਕਮ ਚੰਦ, ਜੋਗਿੰਦਰ ਪਾਲ ਸ਼ਰਮਾ, ਸੁੰਦਰ ਦਾਸ ਸ਼ਰਮਾ, ਤਰਸੇਮ ਚੰਦ ਸ਼ਰਮਾ, ਡਾਕਟਰ ਮੋਹਨ ਲਾਲ ਸ਼ਰਮਾ, ਤੀਰਥ ਸ਼ਰਮਾ ਰਾਏਪੁਰ, ਪ੍ਰਗਟ ਸ਼ਰਮਾ ਫਰਵਾਹੀ ਆਦਿ ਵੱਡੀ ਗਿਣਤੀ ਵਿੱਚ ਸਭਾ ਦੇ ਮੈਂਬਰ ਹਾਜ਼ਰ ਸਨ।























