*ਬੁਢਲਾਡਾ ਬਾਰ ਐਸੋਸੀਏਸ਼ਨ ਨੇ ਲਗਾਇਆ ਹੱਡੀਆਂ ਅਤੇ ਜੋੜਾਂ ਦਾ ਮੁਫਤ ਚੈਕਅੱਪ ਕੈਂਪ*

0
86

ਬੁਢਲਾਡਾ  (ਸਾਰਾ ਯਹਾਂ/ਅਮਨ ਮਹਿਤਾ) ਅੱਜ਼ ਬਾਰ ਐਸੋਸੀਏਸ਼ਨ ਵੱਲੋਂ ਹੱਡੀਆਂ ਅਤੇ ਜੋੜਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਅਤੇ ਸੈਕਟਰੀ ਕਿਰਤੀ ਸ਼ਰਮਾਂ ਬੋਹਾ ਨੇ ਦੱਸਿਆ ਕਿ ਇਹ ਕੈਂਪ ਡਾਕਟਰ ਮਾਨਵ ਜਿੰਦਲ ਮਾਨਸਾ ਵੱਲੋਂ ਵਕੀਲ ਭਰਾਵਾਂ ਅਤੇ ਆਮ ਜਨਤਾ ਦੀ ਭਲਾਈ ਲਈ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਮਾਨਯੋਗ ਜੱਜ ਬਲਕਾਰ ਸਿੰਘ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਕੈਂਪ ਦੌਰਾਨ ਲੋਕਾਂ ਦੇ ਚੈਕਅੱਪ ਦੇ ਨਾਲ ਨਾਲ ਦਵਾਈਆਂ ਵੀ ਦਿੱਤੀਆਂ ਗਈਆਂ।ਇਸ ਮੌਕੇ ਜੱਜ ਬਲਕਾਰ ਸਿੰਘ ਨੇ ਕਿਹਾ ਕਿ ਚੈਕਅੱਪ ਕੈਂਪ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਡਾ. ਮਾਨਵ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਦੇ ਨੁਕਤੇ ਵੀ ਦੱਸੇੇ। ਇਸ ਮੌਕੇ ਬਾਰ ਐਸੋਸੀਏਸ਼ਨ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖ ਕੇ ਕੋਰਟ ਵਿੱਚ ਠੰਡੇ ਪਾਣੀ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਅਮ੍ਰਿਤਪਾਲ ਸਿੰਘ ਚਹਿਲ, ਅਸ਼ੋਕ ਕੁਮਾਰ ਗੋਇਲ, ਸੁਧੀਰ ਕੁਮਾਰ ਗਰਗ, ਵਿਜੇ ਕੁਮਾਰ ਗੋਇਲ, ਸੁਰੇਸ਼ ਕੁਮਾਰ ਸ਼ਰਮਾ, ਸੁਰਿੰਦਰ ਮਾਨ ਸ਼ਾਹੀਆਂ, ਸੁਖਦਰਸ਼ਨ ਸਿੰਘ ਚੌਹਾਨ, ਰਾਜ ਕੁਮਾਰ ਮਨਚੰਦਾ, ਅਵਤਾਰ ਸਿੰਘ ਸਿੱਧੂ, ਜਸਵਿੰਦਰ ਸਿੰਘ ਝਿੰਜਰ, ਜਸਪ੍ਰੀਤ ਸਿੰਘ ਗੁਰਨੇ, ਅਕਾਸ਼ ਗਰਗ, ਬਲਕਰਨ ਸਿੰਘ ਧਾਲੀਵਾਲ, ਸੁਨੀਲ ਕੁਮਾਰ ਗਰਗ, ਜਗਤਾਰ ਸਿੰਘ ਚਹਿਲ, ਜਗਦੀਪ ਸਿੰਘ ਦਾਤੇਵਾਸ, ਸੁਸ਼ੀਲ ਬਾਂਸਲ, ਮਨਪ੍ਰੀਤ ਕੌਰ, ਗੁਰਵਿੰਦਰ ਸਿੰਘ, ਸ਼ਿੰਦਰਪਾਲ ਸਿੰਘ ਦਲਿਓ, ਸੁਰਜੀਤ ਸਿੰਘ ਸੋਢੀ, ਭੁਪੇਸ਼ ਬਾਂਸਲ, ਗੁਰਿੰਦਰ ਸਿੰਘ ਮਾਖਾ, ਗੁਰਵਿੰਦਰ ਸਿੰਘ ਖੱਤਰੀਵਾਲ, ਕਮਲਪ੍ਰੀਤ ਕੌਰ ਚੌਹਾਨ, ਨਿਖ਼ਲ ਸ਼ਰਮਾਂ, ਮਹਿਲ ਸਿੰਘ, ਅੰਮ੍ਰਿਤਪਾਲ ਸਿੰਘ ਵਿਰਕ, ਮੋਹਿਤ ਉਪਲ, ਰਜੇਸ਼ ਕੁਮਾਰ, ਮੁਕੇਸ਼ ਕੁਮਾਰ, ਹਰਬੰਸ ਸਿੰਘ ਚੌਹਾਨ, ਸੁਖਪਾਲ ਸਿੰਘ ਸਮਰਾ, ਸੁਰਜੀਤ ਸਿੰਘ ਧਾਲੀਵਾਲ, ਗਿੰਦੂ, ਪ੍ਰਵੀਨ ਕੁਮਾਰ, ਜਤਿੰਦਰ ਗੋਇਲ, ਸੰਜੀਵ ਮਿੱਤਲ, ਰਮਨਦੀਪ ਸਿੰਘ, ਸਵਰਨ ਸਿੰਘ, ਗੁਰ ਸਿਮਰਨ, ਖੁਸ਼ਦੀਪ ਸਿੰਘ, ਲਖਵਿੰਦਰ ਸਿੰਘ, ਜੁਗਰਾਜ ਸਿੰਘ, ਸੁੰਦਰ ਸਿੰਘ ਗਿੱਲ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here