

ਬੁਢਲਾਡਾ (ਸਾਰਾ ਯਹਾਂ/ਮੇਹਤਾ ਅਮਨ): ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਮੋਦੀ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਕੈਂਪਾਂ ਸੰਬੰਧੀ ਜਾਇਜਾਂ ਲੈਣ ਲਈ ਸੂਬਾ ਇੰਚਾਰਜ ਸ੍ਰੀਨਿਵਾਸ਼ਲੂ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਆਪਣਾ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹੁਣ ਤੱਕ ਪੂਰਾ ਕਰਨ ਚ ਅਸਮਰਥ ਰਹੀ ਹੈ। ਇਸ ਮੌਕੇ ਬੋਲਦਿਆਂ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਕਿਹਾ ਕਿ ਭਾਜਪਾ ਵਰਕਰ ਜਿਲ੍ਹਾ ਪੱਧਰ ਤੇ ਪਿੰਡ ਪਿੰਡ, ਮੁਹੱਲਿਆਂ ਅੰਦਰ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਇੱਕ ਬੈਂਚ ਹੇਠ ਲਾਭਪਾਤਰੀਆਂ ਤੱਕ ਸਿੱਧਾ ਲਾਭ ਪਹੁੰਚਾਉਣ ਦੀ ਤਿਆਰੀ ਵਿੱਚ ਹਨ। ਜਿਸ ਵਿੱਚ ਭਾਜਪਾ ਨਾਲ ਜੁੜੇ ਬੂੱਥ ਪੱਧਰ ਤੋਂ ਇਹ ਕੈਂਪ ਚਲਾਏ ਜਾਣਗੇ ਜਿਨ੍ਹਾਂ ਵਿੱਚ ਲੋੜਵੰਦ ਲੋਕਾਂ ਨੂੰ ਪੂਰੀ ਜਾਣਕਾਰੀ ਨਾਲ ਫਾਰਮ ਤੱਕ ਭਰਵਾ ਕੇ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਹਲਕਾ ਇੰਚਾਰਜ ਸੂਬੇਦਾਰ ਭੋਲਾ ਸਿੰਘ ਹਸਨਪੁਰ ਦੀ ਅਗਵਾਈ ਹੇਠ ਇਹ ਕੈਂਪ 1 ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ ਜੋ ਪੂਰੇ ਹਲਕੇ ਦੇ 86 ਪਿੰਡਾਂ ਵਿੱਚ 58 ਦੇ ਲਗਭਗ ਕੈਂਪ ਲਗਾ ਕੇ ਸਰਕਾਰ ਦੀਆਂ ਯੋਜਨਾਵਾਂ ਵਿਸ਼ਕਰਮਾਂ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਈ—ਸ਼ਰਮ ਕਾਰਡ ਯੋਜਨਾ, ਕਿਸਾਨ ਸਨਮਾਣ ਸਮਰਿੱਧੀ ਯੋਜਨਾ, 5 ਲੱਖ ਦਾ ਸਿਹਤ ਬੀਮਾ ਆਊਸ਼ਮਨ ਕਾਰਡ ਯੋਜਨਾ ਤੋਂ ਇਲਾਵਾ ਪ੍ਰਧਾਨ ਮੰਤਰੀ ਸੂਰਿਆ ਯੋਜਨਾ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਸਮੇਤ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਕੀਮਾਂ ਤੋਂ ਵਾਂਝੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ। ਇਨ੍ਹਾਂ ਕੈਂਪਾਂ ਦੀ ਦੇਖ ਰੇਖ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਜਿੱਥੇ ਸਰਕਾਰੀ ਦਫਤਰਾਂ ਅੰਦਰ ਲੋਕਾਂ ਦੀ ਖੱਜਲ ਖੁਆਰੀ ਤੋਂ ਰਾਹਤ ਮਿਲੇਗੀ। ਇਸ ਮੌਕੇ ਤੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਕੁਆਰਡੀਨੇਟਰ ਮਨਦੀਪ ਸਿੰਘ, ਅਮਨਦੀਪ ਸਿੰਘ ਗੁਰੂ, ਮੰਡਲ ਪ੍ਰਧਾਨ ਕੁਸ਼ਦੀਪ ਸ਼ਰਮਾਂ, ਮੇਜਰ ਸਿੰਘ ਕੁਲੈਹਿਰੀ, ਬਲਵਾਨ ਚੰਦ ਕੁਲਰੀਆਂ, ਦਲਜੀਤ ਸਿੰਘ ਦਰਸ਼ੀ, ਰਣਵੀਰ ਸਿੰਘ ਬੋਹਾ, ਗਗਨਦੀਪ ਸਿੰਘ ਬਰੇਟਾ, ਮੰਗੂ ਸਿੰਘ ਦੌਦੜਾ, ਅਨੂਪ ਕੁਮਾਰ, ਯਸ਼ਪਾਲ ਗਰਗ ਤੋਂ ਇਲਾਵਾ ਵੱਡੀ ਗਿਣਤੀ ਭਾਜਪਾ ਵਰਕਰ ਮੌਜੂਦ ਸਨ।























