

02 ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)ਲੁਧਿਆਣਾ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
ਲੁਧਿਆਣਾ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਅੱਜ ਕਾਂਗਰਸ ਦੇ ਘੱਟ ਗਿਣਤੀ ਵਿਭਾਗ ਦੇ 43 ‘ਆਪ’ ਵਰਕਰਾਂ ਨੇ ਪੰਜਾਬ ਜਨਰਲ ਸਕੱਤਰ ਇਮਰਾਨ ਰਜ਼ਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਲੋਕ ਆਪਣੀਆਂ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਰਹੇ
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅੱਜ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਖਾਸ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਬਹੁਤ ਸਾਰੇ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਆਸ਼ੂ ਨੇ ਕਿਹਾ ਕਿ ਭਾਜਪਾ ਤੋਂ ਗੁਰਕਿਰਪਾਲ ਸਿੰਘ ਢੰਡਾਰੀ, ਚਰਨ ਸਿੰਘ, ਬਲਜਿੰਦਰ ਸਿੰਘ ਅਤੇ ਬਲਜੀਤ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਆਸ਼ੂ ਨੇ ਕਿਹਾ ਕਿ ਵਿਧਾਨ ਸਭਾ ਪੱਛਮੀ ਦੇ ਚੋਣ ਮੈਦਾਨ ਵਿੱਚ ਲੜਾਈ ਸੱਚ ਅਤੇ ਝੂਠ ਵਿਚਕਾਰ ਹੈ। ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਵਿਕਾਸ ਕੀਤਾ ਹੈ, ਜੋ ਕਿ ਸਾਫ਼ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਵਿਕਾਸ ਦੇ ਝੂਠੇ ਪੋਸਟਰ ਵੰਡ ਕੇ ਵਿਕਾਸ ਦਾ ਰੌਲਾ ਪਾ ਰਹੀ ਹੈ। ‘ਆਪ’ ਨੂੰ 2027 ਦੀਆਂ ਉਪ ਚੋਣਾਂ ਵਿੱਚ ਹੀ ਹਾਰ ਦਿਖਾਈ ਦੇਣ ਲੱਗ ਪਈ ਹੈ।























