*ਸੈਂਟਰਲ ਪਾਰਕ ਮਾਨਸਾ ਵਿਖੇ ਸਰੀਰਿਕ ਤੰਦਰੁਸਤੀ ਲਈ ਪੈਦਲ ਸੈਰ ਅਤੇ ਯੋਗ ਗਤੀਵਿਧੀਆਂ ਕਰਵਾਈਆਂ*

0
87

ਮਾਨਸਾ 10 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਸ਼ਾਸਨ ਮਾਨਸਾ, ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ‘ਵਿਸਵ ਹਾਈਪਰਟੈਨਸ਼ਨ ਮੂਹਿੰਮ’ ਦੌਰਾਨ ਸੈਂਟਰਲ ਪਾਰਕ ਮਾਨਸਾ ਵਿਖੇ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਕਸਰਤ, ਸੈਰ, ਯੋਗਾ, ਮੈਰਾਥੋਨ ਰਾਹੀਂ ਸਰੀਰਿਕ ਤੰਦਰੁਸਤੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
      ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਤਣਾਅ, ਖਾਣ ਪੀਣ ਦੇ ਬਦਲਾਅ ਅਤੇ ਜੰਕ ਫੂਡ ਦੀ ਜ਼ਿਆਦਾ ਵਰਤੋਂ ਕਰਨ ਕਰਕੇ ਸਰੀਰਿਕ ਬਿਮਾਰੀਆਂ ਵਿੱਚ ਵਾਧਾ ਹੋ ਗਿਆ ਹੈ। ਬਿਮਾਰੀਆਂ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਇਕ ਘੰਟਾ ਸਾਈਕਲ ਦੀ ਵਰਤੋਂ, ਕਸਰਤ, ਸੈਰ ਅਤੇ ਯੋਗਾ ਕਰਨ ਦੀ ਜ਼ਰੂਰਤ ਹੈ। ਜੰਕ ਫੂਡ ਤੋਂ ਪ੍ਰਹੇਜ਼ ਕਰਨ ਦੀ ਲੋੜ ਹੈ, ਘਰ ਦਾ ਬਣਿਆ ਤਾਜ਼ਾ ਖਾਣਾ ਹੀ ਸਮੇਂ ਸਿਰ ਖਾਣਾ ਚਾਹੀਦਾ ਹੈ। ਤੀਹ ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਬੀ.ਪੀ., ਸ਼ੂਗਰ ਅਤੇ ਹੋਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਮੇਂ ਸਿਰ ਚੈੱਕ ਕਰਵਾ ਕੇ ਡਾਕਟਰ ਦੀ ਸਲਾਹ ਨਾਲ ਦਵਾਈ ਖਾਣੀ ਚਾਹੀਦੀ ਹੈ ਤਾਂ ਕਿ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਬੀ.ਪੀ. ਅਤੇ ਸ਼ੂਗਰ ਦੀ ਬਿਮਾਰੀ ਦਾ ਨਿਰੰਤਰ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ, ਲੋੜ ਪੈਣ ’ਤੇ ਲਗਾਤਾਰ ਦਵਾਈ ਖਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀ.ਪੀ. ਅਤੇ ਸ਼ੂਗਰ ਦੀ ਦਵਾਈ ਸਰਕਾਰੀ ਹਸਪਤਾਲ ਅਤੇ ਉਪ ਸਿਹਤ ਕੇਂਦਰਾਂ ਵਿਚੋਂ ਬਿਲਕੁਲ ਮੁਫ਼ਤ ਮਿਲਦੀ ਹੈ।
          ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ, ਡਾ. ਜਨਕ ਰਾਜ ਸਿੰਗਲਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ ਨੇ ਕਿਹਾ ਕਿ ਤਣਾਅ ਮੁਕਤ ਜ਼ਿੰਦਗੀ ਜਿਊਣ ਲਈ ਸਾਨੂੰ ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ, ਜ਼ਿਆਦਾ ਮਠਿਆਈ, ਚਿਕਨਾਈ ਅਤੇ ਨਮਕ ਵਾਲੇ ਪਦਾਰਥਾਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
    ਇਸ ਮੌਕੇ ਡਾ. ਕੰਵਲਪ੍ਰੀਤ ਕੋਰ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸੁਮਿਤ ਸ਼ਰਮਾ ਐਮ.ਡੀ., ਸ੍ਰੀ ਸੰਦੀਪ ਪ੍ਰਿੰਕਾ ਪ੍ਰਧਾਨ ਅਪੈਕਸ ਕਲੱਬ ਮਾਨਸਾ, ਰਾਧੇ ਸ਼ਾਮ, ਡਾ. ਨਾਜਰ ਸਿੰਘ ਮਾਨਸ਼ਾਹੀਆ, ਡਾ. ਇੰਦਰਪਾਲ ਸਿੰਘ, ਸੰਦੀਪ ਦਹੀਆ ਫੈਕਿਲਟੀ ਮੈਂਬਰ ਯੋਗਾ, ਰਿਟਾਇਰਡ ਮਲੇਰੀਆ ਅਫ਼ਸਰ ਕੇਵਲ ਸਿੰਘ, ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਰਾਮ ਕੁਮਾਰ ਸਿਹਤ ਸੁਪਰਵਾਈਜ਼ਰ, ਹਰਬੰਸ ਲਾਲ ਅਤੇ ਕੇਵਲ ਸਿੰਘ ਬਲਾਕ ਐਜੂਕੇਟਰ, ਲਵਲੀ ਅਕਾਊਂਟ ਅਫ਼ਸਰ ਅਤੇ ਆਮ ਲੋਕ ਮੌਜੂਦ ਸਨ।

LEAVE A REPLY

Please enter your comment!
Please enter your name here