*ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ*

0
39

ਮਾਨਸਾ, 13 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)

          ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ (Drones, Unmanned Aerial Vehicle/Remote Conrolled microlight air craft such devices) ਦੀ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

          ਜ਼ਿਲ੍ਹਾ ਮਾਨਸਾ ਵਿੱਚ ਆਮ ਪਬਲਿਕ ਵੱਲੋਂ ਵੱਖ-ਵੱਖ ਤਰ੍ਹਾਂ ਦੇ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਦੀ ਆੜ ਵਿੱਚ ਦੇਸ਼ ਵਿਰੋਧੀ ਤਾਕਤਾਂ ਵੱਲੋਂ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਇਸ ਲਈ ਅਜਿਹੇ ਹਾਲਾਤਾਂ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨਜ਼ ਉਡਾਉਣ ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਂਦੀ ਹੈ।

          ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਪੁਲਿਸ ਵਿਭਾਗ, ਭਾਰਤੀ ਫੌਜ, ਸੀ.ਏ.ਪੀ.ਐਫ., ਹਥਿਆਰਬੰਦ ਬਲਾਂ ਆਦਿ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਵਰਤੇ ਜਾਣ ਵਾਲੇ ਡਰੋਨ ਅਤੇ ਅਨਮੈਨਡ ਏਰੀਅਲ ਵਾਹੀਕਲਜ਼ (Drones, Unmanned Aerial Vehicle/Remote Conrolled microlight air craft such devices), ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰਤ ਕਿਸੇ ਅਧਿਕਾਰੀ ਤੋਂ ਪੂਰਵ ਲਿਖਤ ਪ੍ਰਵਾਨਗੀ ਨਾਲ ਵਰਤੇ ਗਏ ਡਰੋਨ ਉਪਰ ਲਾਗੂ ਨਹੀਂ ਹੋਵੇਗਾ।

          ਉਕਤ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ। 

LEAVE A REPLY

Please enter your comment!
Please enter your name here