

ਫਗਵਾੜਾ 13 ਜੂਨ (ਸਾਰਾ ਯਹਾਂ/ਸ਼ਿਵ ਕੌੜਾ) ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਆਸ਼ੂ ਮਾਰਕੰਡਾ ਨੇ ਵੀਰਵਾਰ ਦੁਪਹਿਰ ਨੂੰ ਏਅਰ ਇੰਡੀਆ ਦੇ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰਨ ਦੇ ਤੁਰੰਤ ਬਾਅਦ ਦਾ ਸ਼ਿਕਾਰ ਹੋ ਜਾਣ ਨੂੰ ਲੈ ਕੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਆਸ਼ੂ ਮਾਰਕੰਡਾ ਨੇ ਹਾਦਸੇ ‘ਚ ਮਾਰੇ ਗਏ ਸਮੂਹ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਦੁੱਖ ਦੇ ਘੜੀ ਨੂੰ ਸਹਿਣ ਦੀ ਤਾਕਤ ਦੇਣ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜਹਾਜ਼ ਹਾਦਸੇ ਵਿੱਚ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਅਤੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਆਪਣੇ ਆਪ ਵਿੱਚ ਕਈ ਸਵਾਲ ਖੜ੍ਹੇ ਕਰਦਾ ਹੈ, ਜਿਨ੍ਹਾਂ ਦੇ ਜਵਾਬ ਪੂਰੀ ਜਾਂਚ ਰਾਹੀਂ ਹੀ ਮਿਲ ਸਕਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮਾਨਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਜਹਾਜ਼ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਇੱਕ ਨਾ-ਮੁਆਫ਼ ਕਰਨ ਯੋਗ ਅਪਰਾਧ ਹੈ।























