1984 ਸਿੱਖ ਕਤਲੇਆਮ: ਅਦਾਲਤ ਨੇ ਦੋਸ਼ੀਆਂ ਨੂੰ ਦਿੱਤੀ ਫਾਂਸੀ ਤੇ ਉਮਰ ਕੈਦ ਦੀ ਸਜ਼ਾ

0
42

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖਾਂ ਦੇ ਕਤਲ ਮਾਮਲੇ ਵਿੱਚ ਦੋ ਦੋਸ਼ੀਆਂ ਲਈ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਦੋ ਦੋਸ਼ੀਆਂ ਵਿੱਚੋਂ ਇੱਕ ਨੂੰ ਫਾਂਸੀ ਅਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਯਸ਼ਪਾਲ ਸਿੰਘ ਨੂੰ ਫਾਂਸੀ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਸੁਣਾਈ ਗਈ ਹੈ।

ਅਦਾਲਤ ਨੇ ਬੀਤੀ 15 ਨਵੰਬਰ ਨੂੰ ਦੋਵਾਂ ਨੂੰ ਅਵਤਾਰ ਸਿੰਘ ਤੇ ਹਰਦੇਵ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾ ਦਿੱਤਾ ਗਿਆ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਯਾਨੀ ਮੰਗਲਵਾਰ ਨੂੰ ਪਟਿਆਲਾ ਹਾਊਸ ਅਦਾਲਤ ਦੇ ਜੱਜ ਅਜੈ ਕੁਮਾਰ ਨੇ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਵੀ ਕਰ ਦਿੱਤਾ ਹੈ

ਪਹਿਲੀ ਜਨਵਰੀ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਉਕਤ ਦੋਵੇਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ ਸੰਨ 1994 ਦੌਰਾਨ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਸੀ, ਪਰ ਵਿਸ਼ੇਸ਼ ਜਾਂਚ ਟੀਮ ਨੇ ਇਸ ਨੂੰ ਫਿਰ ਤੋਂ ਖੋਲ੍ਹਿਆ ਗਿਆ ਸੀ, ਜਿਸ ਵਿੱਚ ਅੱਜ ਸਜ਼ਾ ਦਾ ਐਲਾਨ ਹੋਇਆ ਹੈ।


EDITED BY : SARA YAHA | | Last Updated : 7:15 PM 20 ਨਵੰਬਰ 2018

LEAVE A REPLY

Please enter your comment!
Please enter your name here