*ਮਾਤਾ ਜੀ ਦੀ ਪਹਿਲੀ ਬਰਸੀ ਮੌਕੇ ਤੇ ਖੂਨਦਾਨੀ ਬਲਜੀਤ ਸ਼ਰਮਾ ਨੇ ਤੁਲਸੀ ਦੇ ਪੌਦੇ ਵੰਡ ਕੇ ਦਿੱਤਾ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ*

0
57
Oplus_131072

ਮਾਨਸਾ, 19 ਜੂਨ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸ਼ਰਮਾਂ ਨੇ ਅਪਣੀ ਮਾਤਾ ਸਵ: ਬਚਿੰਤ ਕੌਰ ਦੀ ਪਹਿਲੀ ਬਰਸੀ ਮੌਕੇ ਤੇ ਲੋਕਾਂ ਨੂੰ ਤੁਲਸੀ ਦੇ ਪੌਦੇ ਵੰਡ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ। ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਜਗਸੀਰ ਸਿੰਘ ਨੇ ਦੱਸਿਆ ਕਿ ਮਾਲਵਾ ਖੇਤਰ ਕੈਂਸਰ ਦੀ ਬੀਮਾਰੀ ਨਾਲ ਪੀੜਤ ਹੈ ਹਰੇਕ ਘਰ ਦੇ ਵਿਅਕਤੀ ਦਾ ਸਿੱਧੇ ਜਾਂ ਅਸਿਧੇ ਰੂਪ ਕੈਂਸਰ ਦੇ ਮਰੀਜ਼ ਨਾਲ ਸੰਬਧ ਹੈ ਅਤੇ ਕੈਂਸਰ ਦਾ ਵੱਡਾ ਕਾਰਨ ਦਿਨ ਪ੍ਰਤੀ ਦਿਨ ਦੂਸ਼ਿਤ ਹੋ ਰਿਹਾ ਵਾਤਾਵਰਨ ਹੈ। ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਪੌਦੇ ਵੱਡਾ ਰੋਲ ਅਦਾ ਕਰਦੇ ਹਨ। ਇਸ ਲਈ ਲੋਕਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਮਾਤਾ ਬਚਿੰਤ ਕੌਰ ਸ਼ਰਮਾਂ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪੁੱਤਰਾਂ ਸੁਰਿੰਦਰ ਜੀਤ ਸ਼ਰਮਾਂ ਅਤੇ ਖੂਨਦਾਨੀ ਬਲਜੀਤ ਸ਼ਰਮਾਂ ਨੇ ਬਾਲ ਭਵਨ ਨੇੜੇ ਤੁਲਸੀ ਦੇ ਪੌਦਿਆਂ ਦਾ ਲੰਗਰ ਲਗਾਇਆ ਅਤੇ ਰਾਹਗੀਰਾਂ ਨੂੰ ਇਹ ਪੌਦੇ ਘਰਾਂ ਵਿੱਚ ਲਗਾ ਕੇ ਇਹਨਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਮਾਸਟਰ ਭੁਪਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਸੇਵੀ ਕੰਮ ਕਰਕੇ ਬਰਸੀ ਮਣਾਉਣਾ ਹੀ ਮਾਤਾ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਮਨਪ੍ਰੀਤ ਸਿੰਘ ਗੋਰੀ ਮੋਬਾਈਲ, ਗੁਰਚਰਨ ਸਿੰਘ ਤੱਗੜ, ਮਹਿਲ ਸਿੰਘ, ਮਾਸਟਰ ਭੁਪਿੰਦਰ ਸਿੰਘ, ਸੁਰਿੰਦਰ ਜੀਤ ਸ਼ਰਮਾਂ ਹਾਜ਼ਰ ਸਨ। 

LEAVE A REPLY

Please enter your comment!
Please enter your name here