*ਨਰਮੇ ਦੇ ਬੀਜ ‘ਤੇ ਸਬਸਿਡੀ ਲਈ ਅਪਲਾਈ ਕਰਨ ਦੀ ਮਿਆਦ ਵਿੱਚ ਵਾਧਾ*

0
118

ਮਾਨਸਾ, 20 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜ ‘ਤੇ 33 ਫ਼ੀਸਦੀ ਸਬਸਿਡੀ ਲਈ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਸਬਸਿਡੀ ਲਈ ਅਪਲਾਈ/ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ 2025 ਸੀ, ਜੋ ਕਿ ਹੁਣ ਵਧਾ ਕੇ 30 ਜੂਨ 2025 ਤੱਕ ਕਰ ਦਿੱਤੀ ਗਈ ਹੈ। ਨਰਮਾ ਕਾਸ਼ਤਕਾਰ ਕਿਸਾਨ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ https://agrisubsidy.agrimachinerypb.com ‘ਤੇ 30 ਜੂਨ ਸ਼ਾਮ 05 ਵਜੇ ਤੱਕ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਸਟਾਫ ਪਿੰਡਾ ਵਿੱਚ ਤਕਨੀਕੀ ਕੈਂਪ ਲਗਾ ਕੇ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦੇ ਰਿਹਾ ਹੈ ਤਾਂ ਜੋ ਨਰਮੇ ਦੀ ਫਸਲ ਦਾ ਰਕਬਾ ਵੱਧ ਤੋਂ ਵੱਧ ਵਧਾ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪੋਰਟਲ ‘ਤੇ ਰਜਿਸਟ੍ਰੇਸ਼ਨ/ਅਪਲਾਈ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ।

LEAVE A REPLY

Please enter your comment!
Please enter your name here