*ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10,548 ਵੋਟਾਂ ਦੇ ਫਰਕ ਨਾਲ ਮਾਰੀ ਬਾਜੀ, ਪੂਰੇ ਨਤੀਜੇ ਦੇ ਵਿੱਚ ਇੱਕ ਵਾਰੀ ਵੀ ਲੀਡ ਨਹੀਂ ਟੁੱਟਣ ਦਿੱਤੀ*

0
42
Oplus_131072

ਮਾਨਸਾ, 23 ਜੂਨ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਲੁਧਿਆਣਾ ਪੱਛਮੀ ਸੀਟ ਤੋਂ ਚੋਣਾਂ ਵਿੱਚ 2 ਬਾਰ ਵਿਧਾਇਕ ਰਹਿ ਚੁੱਕੇ ਭਾਰਤ ਭੂਸ਼ਣ ਆਸ਼ੂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਤੋਂ ਹਰਾਕੇ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ 10,548 ਵੋਟਾਂ ਦੇ ਫਰਕ ਨਾਲ ਮਾਰੀ ਬਾਜੀ, ਪੂਰੇ ਨਤੀਜੇ ਦੇ ਵਿੱਚ ਇੱਕ ਵਾਰੀ ਵੀ ਲੀਡ ਨਹੀਂ ਟੁੱਟਣ ਦਿੱਤੀ। 

ਮਾਨਸਾ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਕ੍ਰਿਸ਼ਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ (ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਮਾਨਸਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨ੍ਹਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਜੀ ਅਤੇ ਗੁਜਰਾਤ ਵਿੱਚ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਸ੍ਰੀ ਇਟਾਲੀਆ ਗੋਪਾਲ ਜੀ ਦੀ ਹੋਈ ਸ਼ਾਨਦਾਰ ਜਿੱਤ ਦੀ ਬਹੁਤ ਬਹੁਤ ਵਧਾਈਆਂ ਦਿੰਦਾਂ ਹਾਂ। ਇਹ ਜਿੱਤ ਲੋਕਤੰਤਰ, ਇਮਾਨਦਾਰੀ ਅਤੇ ਵਿਕਾਸ ‘ਤੇ ਭਰੋਸਾ ਜਤਾਉਣ ਵਾਲੇ ਹਰ ਨਾਗਰਿਕ ਦੀ ਜਿੱਤ ਹੈ। ਇਸ ਮੌਕੇ ਤੇ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ, ਮੰਡੀ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਪਾਰਟੀ ਵਰਕਰ ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਫਰਕ ਨਾਲ ਦਿਗਜ਼ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਵਰਗੀਆਂ ਪਾਰਟੀਆਂ ਨੂੰ ਹਰਾ ਕੇ ਇਤਿਹਾਸ ਰਚਿਆ ਹੈ। ਮੈਂ ਧੰਨਵਾਦ ਕਰਦਾ ਹਾਂ ਸਮੂਹ ਵੋਟਰਾਂ ਅਤੇ ਸਪੋਟਰਾਂ ਦਾ ਜਿਨ੍ਹਾਂ ਨੇ ਆਪਣਾਂ ਕੀਮਤੀ ਸਮਾਂ ਕੱਢਕੇ ਆਮ ਆਦਮੀ ਪਾਰਟੀ ਲਈ ਸਖ਼ਤ ਮਿਹਨਤ ਵਿਸ਼ਵਾਸ ਪ੍ਰਗਟ ਕਰਦੇ ਹੋਏ ਪਾਰਟੀ ਨੂੰ ਹੋਰ ਵੀ ਮਜਬੂਤੀ ਬਖ਼ਸ਼ੀ ਹੈ। 

ਲੁਧਿਆਣਾ ਵਾਸੀਆਂ ਨੇ ਸਾਬਿਤ ਕਰ ਦਿੱਤਾ ਕਿ ਅਸੀਂ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। 

LEAVE A REPLY

Please enter your comment!
Please enter your name here