*ਕੁੱਤਿਆਂ ਦੀ ਦੌੜ ’ਚ ਹੋਏ ਝਗੜੇ ਨੂੰ ਲੈ ਕੇ ਨੌਜਵਾਨ ਦਾ ਕਤਲ ਹਮਲਾਵਰ ਫਰਾਰ*

0
26

ਮਾਨਸਾ, 23 ਜੂਨ(ਸਾਰਾ ਯਹਾਂ/ਬਿਊਰੋ ਨਿਊਜ਼)  -ਕੁੱਤਿਆਂ ਦੀ ਦੌੜ ਨੂੰ ਲੈ ਕੇ ਦੋ ਗਰੁੱਪਾਂ ਵਿਚ ਹੋਏ ਝਗੜੇ ਦੀ ਰੰਜਿਸ਼ ਦੇ ਚੱਲਦੇ ਕੁੱਝ ਨੌਜਵਾਨਾਂ ਨੇ ਮਾਨਸਾ ਕੈਂਚੀਆਂ ਚੌਂਕ ਵਿਚ ਇਕ ਨੌਜਵਾਨ ਦੇ ਸਿਰ ਵਿਚ ਲੱਕੜ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਹਮਲਾਵਰ ਮੌਕੇ ਤੇ ਫਰਾਰ ਹੋ ਗਏ। ਮ੍ਰਿਤਕ ਵਿਅਕਤੀ ਸਤਨਾਮ ਸਿੰਘ (45) ਪੁੱਤਰ ਗੁਰਮੀਤ ਸਿੰਘ ਪਿੰਡ ਚੁੱਗਾ ਜ਼ਿਲਾ ਫਿਰੋਜਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਦੋਂਕਿ ਹਮਲਾਵਾਰ ਵਿਅਕਤੀ ਬਰਨਾਲਾ ਅਤੇ ਸਿਰਸਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ।
ਜਾਣਕਾਰੀ ਅਨੁਸਾਰ ਸਤਨਾਮ ਸਿੰਘ ਤੇ ਇਕ ਹੋਰ ਗਰੁੱਪ ਦੇ ਵਿਚਕਾਰ ਕੁੱਝ ਸਮਾਂ ਪਹਿਲਾਂ ਕੁੱਤਿਆਂ ਦੀਆਂ ਦੌੜਾਂ ਦੇ ਮੁਕਾਬਲੇ ਹੋਏ ਸਨ। ਜਿਸ ਵਿਚ ਸਤਨਾਮ ਸਿੰਘ ਦਾ ਕੁੱਤਾ ਪਹਿਲੇ ਸਥਾਨ ਤੇ ਆਇਆ ਸੀ। ਇਸ ਨੂੰ ਲੈ ਕੇ ਦੋਵੇਂ ਗੁੱਟਾਂ ਵਿਚ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਨੇ ਮਾਨਸਾ ਵਿਖੇ ਆਪਸ ਵਿਚ ਮਿਲਣ ਦਾ ਸਮਾਂ ਤੈਅ ਕੀਤਾ ਅਤੇ ਸੋਮਵਾਰ ਦੀ ਦੁਪਹਿਰ ਮਾਨਸਾ ਕੈਂਚੀਆਂ ਤੇ ਕੁੱਝ ਵਿਅਕਤੀਆਂ ਨੇ ਸਤਨਾਮ ਸਿੰਘ ਦੇ ਸਿਰ ’ਚ ਲੱਕੜ ਮਾਰੀ ਤੇ ਮੌਕੇ ਤੇ ਉਸ ਦੀ ਮੌਤ ਹੋ ਗਈ। ਹਮਲਾਵਾਰ ਮੌਕੇ ਤੋਂ ਭੱਜ ਨਿੱਕਲੇ। ਪੁਲਸ ਚੌਂਕੀ ਠੂਠਿਆਂਵਾਲੀ ਦੇ ਇੰਚਾਰਜ ਦੀਪ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਦੌੜ ਦੇ ਝਗੜੇ ਨੂੰ ਲੈ ਕੇ ਹਮਲੇ ਵਿਚ ਸਤਨਾਮ ਸਿੰਘ ਦਾ ਕਤਲ ਹੋਇਆ ਹੈ। ਪੁਲਸ ਇਸ ਦੀ ਤਫਤੀਸ਼ ਕਰ ਰਹੀ ਹੈ ਅਤੇ ਇਕ ਵਿਅਕਤੀ ਨੂੰ ਵੀ ਸੱਟਾਂ ਲੱਗੀਆਂ ਹਨ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਤੇ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here