*ਪਿੰਡਾਂ ਨੂੰ ਸਹੂਲਤਾਂ ਪੱਖੋਂ ਹੁਣ ਨਹੀਂ ਰਹਿਣ ਦਿੱਤਾ ਜਾਵੇਗਾ ਫਾਡੀ-ਵਿਧਾਇਕ ਬੁੱਧ ਰਾਮ*

0
12

ਬੁਢਲਾਡਾ/ਮਾਨਸਾ, 01 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਪਿੰਡਾਂ ਨੂੰ ਸਹੂਲਤਾਂ ਪੱਖੋਂ ਫਾਡੀ ਨਹੀਂ ਰਹਿਣ ਦਿੱਤਾ ਜਾਵੇਗਾ | ਪਿੰਡਾਂ ਦੇ ਵਿਕਾਸ ਕਾਰਜਾਂ ਨੂੰ  ਵੀ ਬਰਾਬਰ ਤਰਜੀਹੀ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਪਿ੍ੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਖੁਡਾਲ ਕਲਾਂ, ਰਾਮਨਗਰ ਭੱਠਲ ਅਤੇ ਆਲਮਪੁਰ ਮੰਦਰਾਂ ਵਿਖੇ ਬਣੀਆਂ ਨਵੀਆਂ ਸੜ੍ਹਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ |
ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਖੁਡਾਲ ਕਲਾਂ ਨੂੰ  ਜਾਖਲ ਰੋਡ ਨਾਲ ਜੋੜਨ ਲਈ 23.49 ਲੱਖ ਰੁਪਏ ਦੀ ਲਾਗਤ ਨਾਲ 02 ਕਿਲੋਮੀਟਰ ਨਵੀਂ ਸੜ੍ਹਕ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਪਿੰਡ ਦੇ ਵਿਚ 62.94 ਲੱਖ ਰੁਪਏ ਦੀ ਲਾਗਤ ਨਾਲ 850 ਮੀਟਰ ਅਤੇ 78.86 ਲੱਖ ਰੁਪਏ ਦੀ ਲਾਗਤ ਨਾਲ 1.40 ਕਿਲੋਮੀਟਰ ਫਿਰਨੀ ਦੀਆਂ ਸੜ੍ਹਕਾਂ ਦਾ ਅੱਜ ਉਦਘਾਟਨ ਕੀਤਾ ਗਿਆ | ਇਸ ਤੋਂ ਇਲਾਵਾ ਪਿੰਡ ਰਾਮਨਗਰ ਭੱਠਲ ਵਿਖੇ 75.87 ਲੱਖ ਰੁਪਏ ਨਾਲ 01 ਕਿਲੋਮੀਟਰ ਅਤੇ ਪਿੰਡ ਆਲਮਪੁਰ ਮੰਦਰਾਂ ਵਿਖੇ 35.96 ਲੱਖ ਰੁਪਏ ਦੀ ਲਾਗਤ ਨਾਲ 550 ਮੀਟਰ ਸੜ੍ਹਕ ਦਾ ਨਿਰਮਾਣ ਕੀਤਾ ਗਿਆ ਹੈ |
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਸੜ੍ਹਕਾਂ ਦੇ ਨਿਰਮਾਣ ਨਾਲ ਆਵਾਜਾਈ ਅਤੇ ਰੋਜ਼ਾਨਾ ਆਉਣ ਜਾਣ ਦੇ ਕੰਮਾਂ ਵਿਚ ਤੇਜੀ ਆਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਆਉਣ ਵਾਲੇ ਦਿਨਾਂ ਵਿਚ ਪਿੰਡਾਂ ਦੀਆਂ ਲੋੜੀਂਦੀਆਂ ਲੋੜਾਂ ਪੂਰੀਆਂ ਕਰਨ ਲਈ ਹੋਰ ਗਰਾਂਟਾ ਜਾਰੀ ਕੀਤੀਆਂ ਜਾਣਗੀਆਂ ਤੇ ਪਿੰਡਾਂ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ |
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੋਹਾ ਰਣਜੀਤ ਸਿੰਘ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਮਾਰਕਿਟ ਕਮੇਟੀ ਬਰੇਟਾ ਚਮਕੌਰ ਸਿੰਘ, ਸ਼ਹਿਰੀ ਪ੍ਰਧਾਨ ਬਰੇਟਾ ਕੇਵਲ ਸ਼ਰਮਾ, ਐਕਸੀਅਨ ਵਿਪਨ ਕੁਮਾਰ ਖੰਨਾ, ਐਸ.ਡੀ.ਓ. ਮੰਡੀਕਰਨ ਬੋਰਡ ਕਰਮਜੀਤ ਸਿੰਘ, ਸਰਪੰਚ ਪਿੰਡ ਰਾਮਨਗਰ ਭੱਠਲ ਕਿਰਨਪਾਲ ਕੌਰ, ਪੰਚ ਜੈਲਾ ਸਿੰਘ, ਪੰਚ ਜਗਸੀਰ ਸਿੰਘ, ਪੰਚ ਪਰਗਟ ਸਿੰਘ, ਸਾਬਕਾ ਸਰਪੰਚ ਗੁਰਤੇਜ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਚ, ਭੋਲਾ ਸਿੰਘ ਪੰਚ, ਰਾਜਪਾਲ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ |

LEAVE A REPLY

Please enter your comment!
Please enter your name here