*’ਈਜ਼ ਆਫ ਡੂਇੰਗ ਬਿਜ਼ਨਸ’ ਦੇ ਮਾਪਦੰਡਾਂ ‘ਚ ਜ਼ਿਲ੍ਹਾ ਮਾਨਸਾ ਪੰਜਾਬ ਭਰ ‘ਚੋ ਮੋਹਰੀ*

0
26

ਮਾਨਸਾ, 03 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ): ‘ਈਜ਼ ਆਫ ਡੂਇੰਗ ਬਿਜ਼ਨਸ’ ਪੋਰਟਲ ਰੈਂਕਿੰਗ ਵਿਚ ਜ਼ਿਲ੍ਹਾ ਮਾਨਸਾ ਪੰਜਾਬ ਭਰ ‘ਚੋ ਪਹਿਲੇ ਸਥਾਨ ‘ਤੇ ਆਇਆ ਹੈ |  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਈਜ਼ ਆਫ ਡੂਇੰਗ ਬਿਜ਼ਨਸ’ ਕਿਸੇ ਖਾਸ ਦੇਸ਼ ਜਾਂ ਖੇਤਰ ਦੇ ਅੰਦਰ ਕਾਰੋਬਾਰ ਸ਼ੁਰੂ ਕਰਨ ਅਤੇ ਚਲਾਉਣ ਦੀ ਪ੍ਰਕਿਰਿਆ ‘ਚ ਆਸਾਨੀ ਅਤੇ ਕੁਸ਼ਲਤਾ ਨੂੰ ਦਰਸਾਉਂਦਾ ਹੈ, ਜਿਸ ਵਿਚ ਕਾਰੋਬਾਰ ਦੇ ਵੱਖ ਵੱਖ ਪਹਿਲੂਆਂ ਦੇ ਨਿਯਮਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਰਟਲ ‘ਤੇ ਬਿਨੈਕਾਰਾਂ ਨੂੰ  ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ‘ਚ ਪੰਜਾਬ ਦੇ ਵੱਡੇ ਜ਼ਿਲਿ੍ਹਆਂ ‘ਚੋਂ ਅਮਿ੍ਤਸਰ ਦੀ ਰੈਕਿੰਗ 60.63 ਫ਼ੀਸਦੀ ਦਰਜ ਕੀਤੀ ਗਈ ਹੈ ਜਦਕਿ ਜ਼ਿਲ੍ਹਾ ਮਾਨਸਾ ਨੇ 77.83 ਫ਼ੀਸਦੀ ਰੈਕਿੰਗ ਹਾਸਲ ਕੀਤੀ ਹੈ ਜੋ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਵੱਧ ਹੈ |
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਉਦਯੋਗ ਬਿਨੈਕਾਰਾਂ ਵੱਲੋਂ ਕੋਈ ਵੀ ਰੈਗੂਲੇਟਰੀ ਅਤੇ ਸਰਵਿਸ ਦੀ ਸੁਵਿਧਾ ਲੈਣ ਲਈ ਇਨਵੈਸਟ ਪੰਜਾਬ ਬਿਜ਼ਨਸ ਫਰਸਟ ਪੋਰਟਲ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਯੋਗ ਬਿਨੈਕਾਰਾਂ ਨੂੰ ਇਹ ਸੁਵਿਧਾਵਾਂ ਬਿਨ੍ਹਾਂ ਕਿਸੇ ਦੇਰੀ ਤੋਂ ਸਮੇਂ ਸਿਰ ਪ੍ਰਾਪਤ ਹੋ ਸਕਦੀਆਂ ਹਨ |
ਉਨ੍ਹਾਂ ਇਨਵੈਸਟ ਪੰਜਾਬ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਬਿਹਤਰ ਕਾਰਗੁਜ਼ਾਰੀ ਦੇਣ ਦੀ ਕਾਮਨਾ ਕੀਤੀ |
ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਦੇ ਜਨਰਲ ਮੈਨੇਜਰ ਸੁਤੰਤਰਜੋਤ ਸਿੰਘ, ਫੰਕਸ਼ਨਲ ਮੈਨੇਜਰ ਪਰਮਿੰਦਰ ਸਿੰਘ, ਬਲਾਕ ਪੱਧਰ ਪ੍ਰਸਾਰ ਅਫ਼ਸਰ ਰਾਹੁਲ ਗਰਗ ਤੇ ਮਨੋਜ ਕੁਮਾਰ, ਬੀ.ਐਫ.ਓ. ਅਸ਼ਵਨੀ ਕੋਰਪਾਲ, ਹਰਦੀਪ ਸਿੰਘ ਅਤੇ ਕਮਲਦੀਪ ਕੌਰ ਹਾਜ਼ਰ ਸਨ |

LEAVE A REPLY

Please enter your comment!
Please enter your name here