

ਮਾਨਸਾ, 04 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਏ.ਆਰ.ਓ. ਪਟਿਆਲਾ ਆਰਮੀ ਅਗਨੀਵੀਰ ਭਰਤੀ ਦਾ ਫਿਜ਼ੀਕਲ ਟੈਸਟ 04 ਅਗਸਤ ਤੋਂ 13 ਅਗਸਤ 2025 ਤੱਕ ਹੋ ਰਿਹਾ ਹੈ, ਜਿਸ ਕਰਕੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਤਿਆਰੀ ਸ਼ੁਰੂ ਕਰਵਾਈ ਗਈ ਹੈ
ਇਹ ਜਾਣਕਾਰੀ ਦਿੰਦਿਆਂ ਸਿਖਲਾਈ ਅਧਿਕਾਰੀ, ਸੀ ਪਾਈਟ ਕੈਂਪ ਕਾਲਝਰਾਣੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਏ.ਆਰ.ਓ. ਪਟਿਆਲਾ ਆਰਮੀ ਅਗਨੀਵੀਰ ਭਰਤੀ ਦਾ ਫਿਜ਼ੀਕਲ ਟੈਸਟ ਮਿਤੀ 04 ਅਗਸਤ ਤੋਂ 13 ਅਗਸਤ 2025 ਤੱਕ ਹੋ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨ |
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕੈਂਪ ਬੋੜਾਵਾਲ ‘ਚ ਸਿਖਲਾਈ ਲੈ ਕੇ ਗਏ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਬਹੁਤ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇੱਥੇ ਫਿਜ਼ੀਕਲ ਟੈਸਟ ਦੀ ਤਿਆਰੀ ਤਜ਼ੁਰਬੇਕਾਰ ਇੰਸਟਰਕਰਜ਼ ਵੱਲੋਂ ਕਰਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ 07 ਜੁਲਾਈ ਤੋਂ ਕਿਸੇ ਵੀ ਦਿਨ ਸਵੇਰੇ 09 ਵਜੇ ਨਿੱਜੀ ਤੌਰ ‘ਤੇ ਸੀ ਪਾਈਟ ਕੈਂਪ ਬੋੜਾਵਾਲ, ਜ਼ਿਲ੍ਹਾ ਮਾਨਸਾ ਵਿਖੇ ਦਸਵੀਂ/ਬਾਰ੍ਹਵੀਂ ਦੇ ਸਰਟੀਫਿਕੇਟ ਦੀ ਕਾਪੀ, ਆਨਲਾਈਨ ਅਪਲਾਈ ਕੀਤੇ ਫਾਰਮ ਦੀ ਕਾਪੀ, ਆਧਾਰ ਕਾਰਡ ਦੀ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜ਼ੀਡੈਂਸ ਸਰਟੀਫਿਕੇਟ ਦੀ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ ਆਉਣ |
ਉਨ੍ਹਾਂ ਨਾਲ ਹੀ ਦੱਸਿਆ ਕਿ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਟੈਸਟ ਦੀ ਵੀ ਤਿਆਰੀ ਚੱਲ ਰਹੀ ਹੈ | ਜਿੰਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦਿੱਤਾ ਹੋਇਟਾ ਹੈ ਉਹ ਵੀ ਇੱਥੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ |
ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਿਖਲਾਈ ਲੈਣ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੁਫ਼ਤ ਖਾਣੇ ਅਤੇ ਰਿਹਾਇਸ਼ ਦੀ ਸੁਵਿਧਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 98148-50214, 90563-35220 ‘ਤੇ ਸੰਪਰਕ ਕੀਤਾ ਜਾ ਸਕਦਾ ਹੈ |






















