

07 ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) ਪੁਲਿਸ ਅਨੁਸਾਰ, ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਚੰਨਣਕੇ ਵਿੱਚ 3 ਅਣਪਛਾਤੇ ਨੌਜਵਾਨਾਂ ਨੇ ਜੁਗਰਾਜ ਸਿੰਘ ‘ਤੇ ਗੋਲੀਬਾਰੀ ਕੀਤੀ। ਤਿੰਨੋਂ ਬਦਮਾਸ਼ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ ਜੁਗਰਾਜ ਸਿੰਘ ‘ਤੇ ਬਹੁਤ ਨੇੜਿਓਂ ਗੋਲੀਬਾਰੀ ਕੀਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਦਿਨ-ਦਿਹਾੜੇ 28 ਸਾਲਾ ਨੌਜਵਾਨ ਜੁਗਰਾਜ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ੂਟਰ ਜਗਰੂਪ ਸਿੰਘ ਉਰਫ਼ ਰੂਪਾ ਦਾ ਭਰਾ ਸੀ। ਹਮਲਾਵਰਾਂ ਨੇ ਇਸ ਅਪਰਾਧ ਨੂੰ ਖੁੱਲ੍ਹੇਆਮ ਅੰਜਾਮ ਦਿੱਤਾ, ਜੋ ਕਿ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋਇਆ ਹੈ।
ਪੁਲਿਸ ਅਨੁਸਾਰ, ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਚੰਨਣਕੇ ਵਿੱਚ 3 ਅਣਪਛਾਤੇ ਨੌਜਵਾਨਾਂ ਨੇ ਜੁਗਰਾਜ ਸਿੰਘ ‘ਤੇ ਗੋਲੀਬਾਰੀ ਕੀਤੀ। ਤਿੰਨੋਂ ਬਦਮਾਸ਼ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ ਜੁਗਰਾਜ ਸਿੰਘ ‘ਤੇ ਬਹੁਤ ਨੇੜਿਓਂ ਗੋਲੀਬਾਰੀ ਕੀਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਕਤਲ ਦਾ ਕਾਰਨ ਜੱਗੂ ਭਗਵਾਨਪੁਰੀਆ ਦਾ ਸਮਰਥਨ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਚੇਤਾਵਨੀ ਵੀ ਲਿਖੀ ਗਈ ਹੈ, ‘ਜੋ ਭੌਂਕ ਰਹੇ ਹਨ, ਉਹ ਵੀ ਤਿਆਰ ਰਹਿਣ। ਸਾਡਾ ਧਿਆਨ ਸਾਰਿਆਂ ‘ਤੇ ਹੈ।’ ਹਾਲਾਂਕਿ, ਏਬੀਪੀ ਸਾਂਝਆ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਕਤਲ ਤੋਂ ਬਾਅਦ ਜਾਰੀ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ – ਮੇਰੇ ਸਾਰੇ ਭਰਾਵਾਂ ਨੂੰ ਸਤਿ ਸ਼੍ਰੀ ਅਕਾਲ। ਮੈਂ, ਡੋਨੀ ਬਲ, ਮੁਹੱਬਤ ਰੰਧਾਵਾ ਤੇ ਕੌਸ਼ਲ ਚੌਧਰੀ ਚੰਨਣਕੇ ਪਿੰਡ ਵਿੱਚ ਜੁਗਰਾਜ ਸਿੰਘ ਉਰਫ਼ ਤੋਤਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹਾਂ।
ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ, ਪਰ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਤਿੰਨ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।























