*ਪਰਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਮਸ਼ਨੀਰੀ ਦੇਣ ਕਸਟਮ ਹਾਈਰਿੰਗ ਸੈਂਟਰ-ਡਿਪਟੀ ਕਮਿਸ਼ਨਰ*

0
12

ਮਾਨਸਾ, 09 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਕਸਟਮ ਹਾਈਰਿੰਗ ਸੈਂਟਰ ਦੇ ਨੁਮਾਇੰਦਿਆਂ ਦੀ ਇਕ ਰੋਜ਼ਾ ਟਰੇਨਿੰਗ ਕਰਵਾਈ ਗਈ |
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਸਾਲ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ  ਅੱਗ ਲਗਾਉਣ ਦੀਆਂ ਘਟਨਾਵਾਂ ਜ਼ੀਰੋ ਕਰਨ ਦਾ ਟੀਚਾ ਹੈ |
ਉਨ੍ਹਾਂ ਕਸਟਮ ਹਾਈਰਿੰਗ ਸੈਂਟਰਾਂ (ਸੀ.ਐੱਚ.ਸੀ.) ਨੂੰ ਹਦਾਇਤ ਕੀਤੀ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਆਪਣੇ ਆਸ—ਪਾਸ ਦੇ ਪਿੰਡਾਂ ਵਿੱਚ ਹੀ ਮਸ਼ੀਨਰੀ ਵਰਤੀ ਜਾਵੇ ਤਾਂ ਜੋ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਰੱਖਿਆ ਜਾਵੇ |
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਪਰਾਲੀ ਪ੍ਰਬੰਧਨ ਦੀ ਮਹੱਤਤਾ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਸੀ.ਐੱਚ.ਸੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੋ ਮਸ਼ੀਨ ਮੈਪਿੰਗ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਜਾਣੀ ਹੈ, ਉਸ ਵਿੱਚ ਸਹਿਯੋਗ ਕਰਨ ਤਾਂ ਜੋ ਕਿ ਸਾਰੇ ਕਿਸਾਨ ਮਸ਼ੀਨਾਂ ਦਾ ਲਾਭ ਲੈ ਸਕਣ ਅਤੇ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਪਰਾਲੀ ਦੇ ਅਗੇਤੇ ਪ੍ਰਬੰਧਨ ਦੀ ਵਿਊਂਤਬੰਦੀ ਤਿਆਰ ਕੀਤੀ ਜਾ ਸਕੇ |
ਉਹਨਾਂ ਸੀ.ਐੱਚ.ਸੀ ਦੇ ਮੈਬਰਾਂ ਨੂੰ ਕਿਹਾ ਕਿ ਮਸ਼ੀਨਾਂ ਦਾ ਮੁਕੰਮਲ ਰਿਕਾਰਡ ਰਜਿਸਟਰ ਵਿੱਚ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਕਿਹੜ੍ਹੀ ਮਸ਼ੀਨ ਨੇ ਕਿੰਨੇ ਏਕੜ ਰਕਬਾ ਕਵਰ ਕੀਤਾ ਅਤੇ ਕਿਹੜੇ ਪਿੰਡ ਵਿੱਚ ਕਵਰ ਕੀਤਾ ਆਦਿ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ |
ਟਰੇਨਿੰਗ ਦੌਰਾਨ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ  ਪਰਾਲੀ ਪ੍ਰਬੰਧਨ ਦੀਆਂ ਐਕਸ ਸੀਟੂ ਅਤੇ ਇਨ ਸੀਟੂ ਤਕਨੀਕਾਂ ਬਾਰੇ ਅਤੇ ਪਰਾਲੀ ਸਾੜਨ ਨਾਲ ਨਸ਼ਟ ਹੋਣ ਵਾਲੇ ਤੱਤ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼, ਕਾਰਬਨ ਮਾਦਾ ਆਦਿ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ | ਇਸ ਮੌੇਕੇ ਇੰਜੀਨੀਅਰ ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੇ ਕੰਮ ਕਰਨ ਦੇ ਤਰੀਕਿਆਂ ਬਾਰੇ ਦੱਸਿਆ |
  (ਸਾਰਾ ਯਹਾਂ/ਮੁੱਖ ਸੰਪਾਦਕ)ਇਸ ਮੌਕੇ ਬਲਜੀਤ ਸਿੰਘ, ਜੂਨੀਅਰ ਤਕਨੀਸ਼ੀਅਨ, ਹਰਜੀਤ ਸਿੰਘ, ਜੂਨੀਅਰ ਤਕਨੀਸ਼ੀਅਨ ਤੋਂ ਇਲਾਵਾ ਮੀਟਿੰਗ ਵਿੱਚ 52 ਸੀ.ਐੱਚ.ਸੀ. ਸੈਂਟਰ ਸ਼ਾਮਲ ਸਨ |

LEAVE A REPLY

Please enter your comment!
Please enter your name here