

ਮਾਨਸਾ, 17 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਰਹੀ ਹੈ। ਉਥੇ ਹੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਗਤੀਵਿਧੀਆਂ ਜਾਰੀ ਹਨ। ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ‘ਯੁੱਧ ਨਸ਼ੇ ਵਿਰੁੱਧ’ ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੈ ਸਿੰਗਲਾ ਜੀ ਦੀ ਅਗਵਾਈ ਹੇਠ ਮਾਨਸਾ ਦੇ ਪਿੰਡ ਬੱਪਿਆਣਾ, ਕਿਸ਼ਨਗੵੜ ਫਰਮਾਹੀ, ਸਮਾਓ ਪਿੰਡਾਂ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ ਤੇ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਇਸ ਮੁਹਿੰਮ ਦਾ ਹਿੱਸਾ ਬਣੇ ਲੋਕਾਂ ਦੱਸਿਆ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਖਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਡਰਿੰਕ ਸਿਹਤ ਲਈ ਬਹੁਤ ਹਾਨੀਕਾਰਕ ਹਨ। ਜਿਸ ਨੂੰ ਸੂਬੇ ਦੇ ਸਕੂਲਾਂ ਵਿੱਚ ਪੂਰਨ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿੱਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨਜਿੱਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਿਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਉਦਮ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਆਯੋਜਿਤ ਜਾਗਰੂਕਤਾ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਜੋ ਸਾਡੀ ਨੌਜਵਾਨ ਪੀੜ੍ਹੀ ਦੀ ਜਿੰਦਗੀ ਨੂੰ ਲਗਾਤਾਰ ਤਬਾਹ ਕਰ ਰਿਹਾ ਸੀ ਅਤੇ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਸੀ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਅੱਜ ਕਾਫ਼ੀ ਹੱਦ ਤੱਕ ਇਸ ਬੁਰਾਈ ਤੋਂ ਰਾਹਤ ਮਿਲੀ ਹੈ। ਇਸ ਮੌਕੇ ਤੇ ਕ੍ਰਿਸ਼ਨ ਸਿੰਘ ਧਾਲੀਵਾਲ ਜ਼ਿਲ੍ਹਾ ਜਨਰਲ ਸਕੱਤਰ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਹ ਅਸੰਭਵ ਸੀ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿੱਚ ਇੱਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾਂ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਵੇ। ਅੰਤ ਵਿੱਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਤੇ ਬੀ ਡੀ ਪੀ ਓ ਭੁਪਿੰਦਰ ਸਿੰਘ, ਐੱਸ ਐੱਚ ਓ ਸੁਖਜੀਤ ਸਿੰਘ, ਸਰਪੰਚ ਮਿਲਖਾ ਸਿੰਘ, ਜਿਲੵਾ ਕੋਆਡੀਨੇਟਰ ਰਜਿੰਦਰ ਸਿੰਘ ਜੈਫ਼ਰੀ ਅਤੇ ਗੁਰਭੇਜ ਸਿੰਘ ਸਮਾਓ ਹਾਜ਼ਰੀ ਲਗਾਵੀ।























