*ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ ‘ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ, 1000 ਜਵਾਨ ਕੀਤੇ ਤਾਇਨਾਤ, ਦੋਵੇਂ ਪਾਸਿਓਂ ਸੜਕ ਬੰਦ*

0
80

(ਸਾਰਾ ਯਹਾਂ/ਬਿਊਰੋ ਨਿਊਜ਼)  : ਚੰਡੀਗੜ੍ਹ ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ਦੇ ਨਾਜਾਇਜ਼ ਕਬਜ਼ਿਆਂ ਕਾਰਨ ਢਾਹੁਣ ਦੀ ਕਾਰਵਾਈ ਤੜਕਸਾਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਗੜਬੜੀ ਨਾ ਕਰੇ। 

ਇਸ ਬਾਬਤ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਈ ਦੁਕਾਨਦਾਰਾਂ ਨੇ ਵੀ ਕਾਰਵਾਈ ਦਾ ਵਿਰੋਧ ਕੀਤਾ ਪਰ ਪ੍ਰਸ਼ਾਸਨ ਦੇ ਸਾਹਮਣੇ ਕੋਈ ਕੁਝ ਨਹੀਂ ਕਰ ਸਕਿਆ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਹੈ ਪਰ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਸਾਮਾਨ ਅੰਦਰੋਂ ਨਹੀਂ ਹਟਾਇਆ ਹੈ। ਉਨ੍ਹਾਂ ਨੂੰ ਆਖਰੀ ਚੇਤਾਵਨੀ ਦਿੱਤੀ ਜਾ ਰਹੀ ਹੈ। ਇਸ ਵੇਲੇ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।

ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ। ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨ ਦੀ ਇਸ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 1000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਪੁਰਸ਼ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਕੁਇੱਕ ਰਿਸਪਾਂਸ ਟੀਮਾਂ (QRTs) ਵੀ ਸ਼ਾਮਲ ਹਨ। 

LEAVE A REPLY

Please enter your comment!
Please enter your name here