

ਮਾਨਸਾ, 21 ਜੁਲਾਈ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 23 ਜੁਲਾਈ 2025 ਦਿਨ ਬੁੱਧਵਾਰ ਨੂੰ ‘ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਘੱਟੋ ਘੱਟ ਯੋਗਤਾ 10ਵੀਂ ਪਾਸ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਵੇ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।






















