*ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ*

0
17

ਮਾਨਸਾ, 23 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਟਰੈਫਿਕ ਇੰਚਾਰਜ ਵੱਲੋਂ ਵਿਦਿਆਰਥੀਆਂ ਨੂੰ ਸੜਕ ਹਾਦਸਿਆਂ ਤੋਂ ਬਚਾਅ ਬਾਰੇ ਨਿਯਮਾਂ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਕੀਮਤੀ ਮਨੁੱਖੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਣਗਹਿਲੀ ਹੀ ਦੁਰਘਟਨਾ ਦਾ ਮੁੱਖ ਕਾਰਨ ਬਣਦੀ ਹੈ। ਨਸ਼ਾ, ਫੋਨ, ਨੀਂਦ ਅਤੇ ਤੇਜ਼ ਰਫ਼ਤਾਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਨ ਸਮੇਂ ਸਹਿਜ ਅਤੇ ਸਬਰ ਹੋਣਾ ਬਹੁਤ ਲਾਜ਼ਮੀ ਹੈ ਤਾਂ ਜੋ ਆਪਣਾ ਅਤੇ ਸਾਹਮਣੇ ਵਾਲੇ ਦਾ ਵੀ ਨੁਕਸਾਨ ਨਾ ਹੋਵੇ।
ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡਰਾਈਵਿੰਗ ਦੌਰਾਨ ਵਹੀਕਲ ਦੇ ਸਾਰੇ ਦਸਤਾਵੇਜ਼ ਪੂਰੇ ਹੋਣੇ ਲਾਜ਼ਮੀ ਹਨ ਅਤੇ ਸੀਟ ਬੈਲਟ ਦੀ ਵਰਤੋਂ ਕਰਨੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਕੇ ਹੀ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here