*ਭਾਰੀ ਮੀਂਹ ਦਾ ਕਹਿਰ, ਗਰੀਬ ਔਰਤ ਦੇ ਘਰ ਦੀ ਡਿੱਗੀ ਛੱਤ, ਮਸਾਂ ਬਚਾਈ ਜਾਨ*

0
57

23 ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼) ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮੀਂਹ ਕਰਕੇ ਮਹਿਲਾ ਦੇ ਘਰ ਦੀ ਛੱਤ ਡਿੱਗ ਗਈ ਹੈ। ਜਿਸ ਵੇਲੇ ਇਹ ਘਟਨਾ ਵਾਪਰੀ, ਉਸ ਵੇਲੇ ਮਹਿਲਾ ਆਪਣੇ ਕੁੜੀ ਦੇ ਬੱਚਿਆਂ ਨਾਲ ਘਰ ਵਿੱਚ ਮੌਜੂਦ ਸੀ।

ਪੰਜਾਬ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ, ਜਿਸ ਨਾਲ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਲੋਕਾਂ ਦਾ ਕਾਫੀ ਨੁਕਸਾਨ ਵੀ ਹੋ ਰਿਹਾ ਹੈ। ਦੱਸ ਦਈਏ ਕਿ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ, ਉੱਥੇ ਹੀ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮੀਂਹ ਕਰਕੇ ਮਹਿਲਾ ਦੇ ਘਰ ਦੀ ਛੱਤ ਡਿੱਗ ਗਈ ਹੈ। ਜਿਸ ਵੇਲੇ ਇਹ ਘਟਨਾ ਵਾਪਰੀ, ਉਸ ਵੇਲੇ ਮਹਿਲਾ ਆਪਣੇ ਕੁੜੀ ਦੇ ਬੱਚਿਆਂ ਨਾਲ ਘਰ ਵਿੱਚ ਮੌਜੂਦ ਸੀ।

ਪੀੜਤ ਮਹਿਲਾ ਨੇ ਕਿਹਾ ਕਿ ਛੱਤ ਤੋਂ ਡਿੱਗੇ ਮਲਬੇ ਹੇਠਾਂ ਆ ਕੇ ਉਸ ਦਾ ਕਾਫੀ ਸਮਾਨ ਦਾ ਨੁਕਸਾਨ ਹੋ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਹੈ ਪਰ ਆਰਥਿਕ ਨੁਕਸਾਨ ਕਾਫੀ ਹੋਇਆ ਹੈ।

ਜ਼ਿਕਰ ਕਰ ਦਈਏ ਕਿ ਇਸ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਨਾਲ ਲੋਕਾਂ ਨੂੰ ਰਾਹਤ ਤਾਂ ਮਿਲੀ ਹੈ ਪਰ ਜਿਨ੍ਹਾਂ ਦੇ ਘਰ ਕੱਚੇ ਹਨ, ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ, ਕਿਉਂਕਿ ਜ਼ਿਆਦਾ ਮੀਂਹ ਪੈਣ ਕਰਕੇ ਕੱਚੇ ਘਰ ਰੂੜ੍ਹਨ ਅਤੇ ਡਿੱਗਣ ਦਾ ਡਰ ਰਹਿੰਦਾ ਹੈ।

LEAVE A REPLY

Please enter your comment!
Please enter your name here