*ਬਾਲ ਭੀਖਿਆ ਕਰਨ ਵਾਲੇ 02 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼*

0
40

ਮਾਨਸਾ, 24 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ.  ਕੁਲਵੰਤ ਸਿੰਘ, ਆਈ.ਏ.ਐਸ. ਦੇ ਆਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ, ਨਤੀਸ਼ਾ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਬਾਲ ਭੀਖਿਆ ਨੂੰ ਰੋਕਣ ਲਈ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਬਾਲ ਸੁਰੱਖਿਆ ਵਿਭਾਗ ਤੋਂ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਸਮੁੱਚੀ ਟੀਮ ਸਮੇਤ ਮਾਨਸਾ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ ਅਤੇ ਬਾਲ ਭੀਖਿਆ ਨਾ ਕਰਵਾਉਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ 02 ਬੱਚੇ ਬਾਲ ਬਾਲ ਭੀਖਿਆ ਕਰਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾ ਕੇ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਉਣ ਲਈ ਕਿਹਾ ਗਿਆ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਕੀਮਾਂ ਸਪੋਂਸਰਸ਼ਿਪ ਤੇ ਫੋਸਟਰ ਕੇਅਰ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਲੋੜਵੰਦ ਬੱਚਿਆਂ ਦੀ ਮਦਦ ਹੋ ਸਕੇ।
ਇਸ ਦੌਰਾਨ ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

LEAVE A REPLY

Please enter your comment!
Please enter your name here